25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਐਸ.ਪੀ.ਸੀ. ਪ੍ਰੋਜੈਕਟ ਤਹਿਤ ਸਾਈਬਰ ਕ੍ਰਾਈਮ ਸੰਬੰਧੀ ਜਾਗਰੂਕਤਾ ਸੈਮੀਨਾਰ

ਕੋਟਕਪੂਰਾ, 24 ਅਕਤੂਬਰ (ਮੋਹਰ ਸਿੰਘ ਗਿੱਲ)-ਸ਼ਹੀਦ ਗੁਰਪ੍ਰੀਤ ਸਿੰਘ ਪੀ. ਐਮ.

ਢਿੱਲਵਾਂ ਕਲਾਂ ਦੇ ਸਰਕਾਰੀ ਸਕੂਲ ’ਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਵਿਸ਼ਾ ਮਾਹਿਰ। ਅਜੀਤ ਤਸਵੀਰ 25-10-2026
ਕੋਟਕਪੂਰਾ, 24 ਅਕਤੂਬਰ (ਮੋਹਰ ਸਿੰਘ ਗਿੱਲ)-ਸ਼ਹੀਦ ਗੁਰਪ੍ਰੀਤ ਸਿੰਘ ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ ਵਿਖੇ ਸਟੂਡੈਂਟ ਪੁਲਿਸ ਕੈਡਿਟ (ਐਸ.ਪੀ.ਸੀ.) ਪ੍ਰੋਜੈਕਟ ਅਧੀਨ ਸਾਈਬਰ ਕਰਾਈਮ, ਕੈਰੀਅਰ ਗਾਈਡੈਂਸ ਅਤੇ ਸੁਰੱਖਿਆ ਸੰਬੰਧੀ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਪ੍ਰੋਗਰਾਮ ਮੁੱਖ ਅਧਿਆਪਕ ਬਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਰਵਾਇਆ ਗਿਆ। ਸੈਮੀਨਾਰ ਦੌਰਾਨ ਜ਼ਿਲ੍ਹਾ ਗਾਈਡੈਂਸ ਕੌਂਸਲਰ ਅਤੇ ਜ਼ਿਲ੍ਹਾ ਐਸ. ਪੀ. ਸੀ. ਨੋਡਲ ਅਫ਼ਸਰ ਜਸਬੀਰ ਸਿੰਘ ਜੱਸੀ ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਦੇ ਮੰਤਵ ਬਾਰੇ ਜਾਣੂ ਕਰਵਾਇਆ। ਸਕੂਲ ਦੇ ਐਸ.ਪੀ.ਸੀ. ਨੋਡਲ ਇੰਚਾਰਜ ਰੁਪਿੰਦਰ ਸਿੰਘ ਨੇ ਸਕੂਲ ਵਿਚ ਚਲਾਈਆਂ ਜਾ ਰਹੀਆਂ ਕੈਡਿਟ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਸਾਈਬਰ ਕ੍ਰਾਈਮ ਮਾਹਿਰ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵੱਧ ਰਹੇ ਸਾਈਬਰ ਅਪਰਾਧਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਵਰਤੋਂ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ, ਓ.ਟੀ.ਪੀ.ਗੁਪਤ ਰੱਖਣ, ਫ਼ਰਜ਼ੀ ਕਾਲਾਂ ਤੇ ਲਿੰਕਾਂ ਤੋਂ ਬਚਣ ਅਤੇ ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਾਂਝ ਕੇਂਦਰ ਕੋਟਕਪੂਰਾ ਦੇ ਇੰਚਾਰਜ ਜਗਸੀਰ ਸਿੰਘ ਸੰਧੂ ਨੇ ਪੁਲਿਸ ਵਿਭਾਗ ਅਤੇ ਸਾਂਝ ਕੇਂਦਰ ਵਲੋਂ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਚਲਾਈਆਂ ਜਾ ਰਹੀਆਂ ਲੋਕ-ਪੱਖੀ ਸੇਵਾਵਾਂ ਬਾਰੇ ਦੱਸਿਆ। ਪ੍ਰੋਗਰਾਮ ਦੇ ਅਖੀਰ ਵਿਚ ਮੁੱਖ ਅਧਿਆਪਕ ਬਲਵਿੰਦਰ ਸਿੰਘ ਸਿੱਧੂ ਨੇ ਆਏ ਹੋਏ ਸਾਰੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਵਿਦਿਆਰਥੀਆਂ ਨੂੰ ਸਾਈਬਰ ਠੱਗੀਆਂ ਤੋਂ ਬਚਾਉਣ ਲਈ ਅਜਿਹੇ ਸੈਮੀਨਾਰ ਬਹੁਤ ਜ਼ਰੂਰੀ ਹਨ। ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਸੈਮੀਨਾਰ ’ਚ ਮੰਚ ਸੰਚਾਲਨ ਗੁਰਸ਼ਰਨ ਸਿੰਘ ਸਾਇੰਸ ਮਾਸਟਰ ਨੇ ਕੀਤਾ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲੇ ’ਚ ਪੀ.ਐਮ. ਸ੍ਰੀ ਸਰਕਾਰੀ ਸਕੂਲ ਗੋਲੇਵਾਲਾ ਦੇ ਵਿਦਿਆਰਥੀ ਪਹਿਲੇ ਸਥਾਨ ’ਤੇ ਅਗਲੀ ਖ਼ਬਰ ਸ੍ਰੀਗੰਗਾਨਗਰ ਤੋਂ ਚੰਡੀਗੜ੍ਹ ਨੂੰ ਜੋੜਦੇ ਮੁੱਖ ਮਾਰਗ ਦੀ ਹਾਲਤ ਤਰਸਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।