ਰਜਿੰਦਰ ਕੌਰ ਵਿਰਕ ਨਮਿਤ ਅੰਤਿਮ ਅਰਦਾਸ ਅੱਜ
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਰਜਿੰਦਰ ਕੌਰ ਵਿਰਕ (56) ਪਤਨੀ ਦਵਿੰਦਰ ਸਿੰਘ ਵਿਰਕ ਸੇਵਾ ਮੁਕਤ ਲੈਕਚਰਾਰ ਵਾਸੀ ਕਿਰਤ ਨਗਰ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦੇ ਦਿਹਾਂਤ ’ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਤੇ ਇਲਾਕਾ ਵਾਸੀਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਰਜਿੰਦਰ ਕੌਰ ਵਿਰਕ (56) ਪਤਨੀ ਦਵਿੰਦਰ ਸਿੰਘ ਵਿਰਕ ਸੇਵਾ ਮੁਕਤ ਲੈਕਚਰਾਰ ਵਾਸੀ ਕਿਰਤ ਨਗਰ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦੇ ਦਿਹਾਂਤ ’ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਤੇ ਇਲਾਕਾ ਵਾਸੀਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 25 ਅਕਤੂਬਰ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸ਼ਿਵ ਸ਼ਕਤੀ ਹਾਲ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ।