25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ

ਮਲੋਟ, 24 ਅਕਤੂਬਰ (ਪਾਟਿਲ)- ਦਾਨੇਵਾਲਾ ਚੌਕ ਮਲੋਟ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ 59 ਪ੍ਰਾਣੀ ਖੰਡੇ-ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਸਾਹਿਬ ਦੇ ਲੜ ਲੱਗੇ।

ਅਜੀਤ ਡੈਸਕ 25-10-2026
ਮਲੋਟ, 24 ਅਕਤੂਬਰ (ਪਾਟਿਲ)- ਦਾਨੇਵਾਲਾ ਚੌਕ ਮਲੋਟ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ 59 ਪ੍ਰਾਣੀ ਖੰਡੇ-ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਸਾਹਿਬ ਦੇ ਲੜ ਲੱਗੇ। ਇਸ ਮੌਕੇ ਪੰਜ ਪਿਆਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਸ੍ਰੀ ਸਹਿਜ ਪਾਠ ਸੇਵਾ ਵਲੋਂ ਰਤਨ ਸਿੰਘ ਅਤੇ ਬੀਬੀ ਪ੍ਰਭਜੋਤ ਕੌਰ ਬਠਿੰਡਾ ਨੇ ਵੀ ਉਚੇਚੇ ਤੌਰ ’ਤੇ ਪਹੁੰਚ ਕੇ ਸੇਵਾ ਨਿਭਾਈ। ਸਮਾਗਮ ਨੂੰ ਸਫ਼ਲ ਬਣਾਉਣ ਲਈ ਸੇਵਾਦਾਰ ਭਾਈ ਧਰਮਿੰਦਰ ਸਿੰਘ ਤਰਮਾਲਾ, ਭਾਈ ਜਸਪ੍ਰੀਤ ਸਿੰਘ ਰੋੜਾਂਵਾਲੀ, ਭਾਈ ਰਣਜੀਤ ਸਿੰਘ ਮਲੋਟ, ਭਾਈ ਬੋਹੜ ਸਿੰਘ ਈਨਾਖੇੜਾ ਤੇ ਭਾਈ ਜਗਜੀਤ ਸਿੰਘ ਪੰਜਾਵਾ ਨੇ ਅਹਿਮ ਯੋਗਦਾਨ ਪਾਇਆ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਦਾ ਇੰਟਰ ਕਾਲਜ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਿਸ਼ਵ ਆਇਓਡੀਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।