ਲੰਬੀ ਹਲਕੇ ’ਚ ਮੁੱਖ ਮੰੰਤਰੀ, ਨਸ਼ਾ ਤਸਕਰ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਸਾੜੇ
ਮੰਡੀ ਕਿੱਲਿਆਂਵਾਲੀ, 25 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪਰਵਿੰਦਰ ਸਿੰਘ ਝੋਟਾ ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਉਗਰਾਹਾਂ ਜਥੇਬੰਦੀ ਵਲੋਂ ਲੰਬੀ ਹਲਕੇ ਦੇ ਪਿੰਡ ਕਿੱਲਿਆਂਵਾਲੀ, ਕੱਖਾਂਵਾਲੀ ਅਤੇ ਸਿੰਘੇਵਾਲਾ ਵਿਚ ਜਨਤਕ ਇਕੱਠ ਕਰਕੇ ਮੁੱਖ ਮੰਤਰੀ ਭਗਵੰਤ ਮਾਨ, ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਸਾੜੇ ਗਏ। ਨਸ਼ਾ ਤਸਕਰੀ ਦੇ ਕਥਿਤ ਰਾਜਸੀ ਤੇ ਪ੍ਰਸ਼ਾਸਨਿਕ ਸਰਪ੍ਰਸਤਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਸੂਬੇ ਭਰ ਵਿਚ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ ਗਿਆ।
ਮੰਡੀ ਕਿੱਲਿਆਂਵਾਲੀ, 25 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪਰਵਿੰਦਰ ਸਿੰਘ ਝੋਟਾ ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਉਗਰਾਹਾਂ ਜਥੇਬੰਦੀ ਵਲੋਂ ਲੰਬੀ ਹਲਕੇ ਦੇ ਪਿੰਡ ਕਿੱਲਿਆਂਵਾਲੀ, ਕੱਖਾਂਵਾਲੀ ਅਤੇ ਸਿੰਘੇਵਾਲਾ ਵਿਚ ਜਨਤਕ ਇਕੱਠ ਕਰਕੇ ਮੁੱਖ ਮੰਤਰੀ ਭਗਵੰਤ ਮਾਨ, ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਸਾੜੇ ਗਏ। ਨਸ਼ਾ ਤਸਕਰੀ ਦੇ ਕਥਿਤ ਰਾਜਸੀ ਤੇ ਪ੍ਰਸ਼ਾਸਨਿਕ ਸਰਪ੍ਰਸਤਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਸੂਬੇ ਭਰ ਵਿਚ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ ਗਿਆ। ਪ੍ਰਦਰਸ਼ਨਾਂ ਵਿਚ ਵੱਡੀ ਗਿਣਤੀ ਔਰਤਾਂ ਸਮੇਤ ਕਿਸਾਨ-ਮਜ਼ਦੂਰ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ। ਇਕੱਠਾਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗੁਰਪਾਸ਼ ਸਿੰਘੇਵਾਲਾ, ਮੀਤ ਪ੍ਰਧਾਨ ਪਾਲਾ ਸਿੰਘ ਕਿੱਲਿਆਂਵਾਲੀ, ਬਲਾਕ ਸਕੱਤਰ ਮਲਕੀਤ ਸਿੰਘ ਗੱਗੜ, ਖ਼ਜ਼ਾਨਚੀ ਮਨੋਹਰ ਸਿੰਘ ਸਿੱਖਵਾਲਾ, ਇਕਾਈ ਪ੍ਰਧਾਨ ਸੱਤਪਾਲ ਸਿੰਘ, ਲਖਵਿੰਦਰ ਸਿੰਘ, ਨਿਸ਼ਾਨ ਕੱਖਾਂਵਾਲੀ, ਕਾਲਾ ਸਿੰਘ ਖੁਨਣ ਖੁਰਦ ਅਤੇ ਕਾਲਾ ਸਿੰਘ ਸਿੰਘੇ ਵਾਲਾ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦੇ ਫੈਲਾਅ ਪਿੱਛੇ ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਦਾ ਗੱਠਜੋੜ ਜ਼ਿੰਮੇਵਾਰ ਹੈ। ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਡਰਾਮਾ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ, ਪਰਿਵਾਰ ਨੂੰ ਦੋ ਕਰੋੜ ਰੁਪਏ ਮੁਆਵਜ਼ਾ ਅਤੇ ਮਨਪ੍ਰੀਤ ਕੌਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।