07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜ਼ਿਲ੍ਹਾ ਫ਼ਰੀਦਕੋਟ ਵਿਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਬਲਜਿੰਦਰ ਸਿੰਘ)-ਸਕਿਉਰਿਟੀ ਸਕਿੱਲ ਕਾਊਂਸਲਿਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਐਕਟ 2005 ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਚ ਸੁਰੱਖਿਆ ਜਵਾਨਾਂ, ਸੁਰੱਖਿਆ ਸੁਪਰਵਾਈਜ਼ਰਾਂ ਅਤੇ ਸੁਰੱਖਿਆ ਅਧਿਕਾਰੀਆਂ ਦੀ ਭਰਤੀ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ’ਚ 65 ਸਾਲ ਤੱਕ ਸਥਾਈ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ ਸਰਹਿੰਦ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਅਸਿਸਟੈਂਟ ਕਮਾਡੈਂਟ ਉਂਕਾਰ ਚੰਦ ਨੇ ਦੱਸਿਆ ਕਿ 10 ਨਵੰਬਰ ਨੂੰ ਜੈਤੋਂ ਅਤੇ 11 ਨਵੰਬਰ ਨੂੰ ਫਰੀਦਕੋਟ (ਦੋਵੇਂ ਬੀ.

ਅਜੀਤ ਡੈਸਕ 07-11-2026
ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਬਲਜਿੰਦਰ ਸਿੰਘ)-ਸਕਿਉਰਿਟੀ ਸਕਿੱਲ ਕਾਊਂਸਲਿਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਐਕਟ 2005 ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਚ ਸੁਰੱਖਿਆ ਜਵਾਨਾਂ, ਸੁਰੱਖਿਆ ਸੁਪਰਵਾਈਜ਼ਰਾਂ ਅਤੇ ਸੁਰੱਖਿਆ ਅਧਿਕਾਰੀਆਂ ਦੀ ਭਰਤੀ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ’ਚ 65 ਸਾਲ ਤੱਕ ਸਥਾਈ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ ਸਰਹਿੰਦ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਅਸਿਸਟੈਂਟ ਕਮਾਡੈਂਟ ਉਂਕਾਰ ਚੰਦ ਨੇ ਦੱਸਿਆ ਕਿ 10 ਨਵੰਬਰ ਨੂੰ ਜੈਤੋਂ ਅਤੇ 11 ਨਵੰਬਰ ਨੂੰ ਫਰੀਦਕੋਟ (ਦੋਵੇਂ ਬੀ.ਡੀ.ਪੀ.ਓ. ਦਫ਼ਤਰਾਂ ਵਿਚ) ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਭਰਤੀ ਪ੍ਰਕਿਰਿਆ ’ਚ ਸ਼ਾਮਿਲ ਹੋਣ ਵਾਲੇ ਨੌਜਵਾਨ 10ਵੀਂ ਪਾਸ, ਉਮਰ 19 ਤੋਂ 40 ਸਾਲ ਅਤੇ ਕੱਦ 168 ਸੈਂ.ਮੀ. ਹੋਣਾ ਚਾਹੀਦਾ ਹੈ। ਉਮੀਦਵਾਰ ਵਿੱਦਿਅਕ ਯੋਗਤਾ ਦਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਦੀਆਂ ਤਸਵੀਰਾਂ ਅਤੇ ਅਰਜ਼ੀ ਪੱਤਰ ਸਮੇਤ 350 ਰੁਪਏ ਫ਼ੀਸ ਨਾਲ ਭਾਗ ਲੈ ਸਕਦੇ ਹਨ।
ਪਿਛਲੀ ਖ਼ਬਰ 25ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼-ਸ੍ਰੀਮਤੀ ਰਣਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।