08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿਚ ਹੁਣ ਤੱਕ 10.55 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 8.83 ਲੱਖ ਮੀਟ੍ਰਿਕ ਟਨ ਦੀ ਖ਼ਰੀਦ : ਡਿਪਟੀ ਕਮਿਸ਼ਨਰ

ਬਠਿੰਡਾ, 7 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ 6 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 10,55,430 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 8,83,504 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਜੇਲ੍ਹ ਵਿਚ ਸਰਚ ਅਭਿਆਨ ਸਮੇਂ ਪਹੁੰਚੇ ਡੀ.ਐਸ.ਪੀ. ਬਚਨ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ। ਅਜੀਤ ਤਸਵੀਰ 08-11-2026
ਬਠਿੰਡਾ, 7 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ 6 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 10,55,430 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 8,83,504 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 6 ਨਵੰਬਰ ਨੂੰ ਇਕ ਦਿਨ ਵਿਚ ਮੰਡੀਆਂ ਵਿਚ 61,001 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਖ਼ਰੀਦ ਏਜੰਸੀਆਂ ਵਲੋਂ 62,5 74 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦੇ ਗਏ ਝੋਨੇ ਦੀ ਲਿਫਟਿੰਗ ਵਿਚ ਵੀ ਲਗਾਤਾਰ ਤੇਜ਼ੀ ਲਿਆਂਦੀ ਜਾ ਰਹੀ ਹੈ। ਹੁਣ ਤੱਕ ਸਰਕਾਰੀ ਏਜੰਸੀਆਂ ਵਲੋਂ ਕੁੱਲ 6,36,714 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 90 ਫ਼ੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ 6 ਨਵੰਬਰ ਨੂੰ ਇਕ ਦਿਨ ਵਿਚ 47,864 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੀ ਲਗਾਤਾਰ ਕੀਤੀ ਜਾ ਰਹੀ ਹੈ। 6 ਨਵੰਬਰ ਨੂੰ ਕਿਸਾਨਾਂ ਨੂੰ 147.84 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ, ਜਦਕਿ ਹੁਣ ਤੱਕ ਕੁੱਲ 1,938.61 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦੇਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਝੋਨੇ ਦੀ ਨਿਰਵਿਘਨ ਖ਼ਰੀਦ, ਸਮੇਂ ਸਿਰ ਲਿਫ਼ਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਲਗਾਤਾਰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਜਿਮਨਾਸਟਿਕ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਆਕਸਫ਼ੋਰਡ ਸਕੂਲ ਵਿਚ ਬੰਦੀ–ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਸੰਬੰਧੀ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।