08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਪਾਸਾ ਵੱਟ ਕੇ ਡਬਲ ਇੰਜਨ ਦੀ ਸਰਕਾਰ ਬਣਾਉਣ ਲਈ ਉਤਾਵਲੇ- ਦਰਸ਼ਨ ਸਿੰਘ ਕੋਟਫੱਤਾ

ਸੰਗਤ ਮੰਡੀ, 7 ਨਵੰਬਰ (ਸੁਖਤੇਜ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਹੁਣ ਬਦਲਾਅ ਦੀ ਉਮੀਦ ਰੱਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਪੰਜਾਬ ਵਿਚ ਕੇਂਦਰ ਅਤੇ ਸੂਬੇ ਦੀ ਡਬਲ ਇੰਜਨ ਵਾਲੀ ਸਰਕਾਰ ਬਣਾਉਣ ਲਈ ਉਤਾਵਲੇ ਹਨ।

ਅਜੀਤ ਡੈਸਕ 08-11-2026
ਸੰਗਤ ਮੰਡੀ, 7 ਨਵੰਬਰ (ਸੁਖਤੇਜ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਹੁਣ ਬਦਲਾਅ ਦੀ ਉਮੀਦ ਰੱਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਪੰਜਾਬ ਵਿਚ ਕੇਂਦਰ ਅਤੇ ਸੂਬੇ ਦੀ ਡਬਲ ਇੰਜਨ ਵਾਲੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਭਾਜਪਾ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਖੇਡਾਂ ਨਾਲ ਜੋੜਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਲਈ ਸਮਾਜਿਕ ਜਾਗਰੂਕਤਾ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਠੋਸ ਯੋਜਨਾਬੰਦੀ ਵੀ ਜ਼ਰੂਰੀ ਹੈ। ਦਰਸ਼ਨ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ, ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਭਾਜਪਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਮਸਲਿਆਂ ਨੂੰ ਸਮਝਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਬੱਚਿਆਂ ਦੇ ਦੀਵਾ, ਕੈਂਡਲ ਸਜਾਵਟ ਅਤੇ ਰੰਗ... ਅਗਲੀ ਖ਼ਬਰ ਰੌਇਲ ਕਾਲਜ ਬੋੜਵਾਲ ਵਿਖੇ ਦੀਵਾਲੀ ਮੌਕੇ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।