ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਜਪਾ ਦੀ ਸਮਰਸਤਾ ਸੰਕਲਪ ਯਾਤਰਾ ਦਾ ਨਿੱਘਾ ਸਵਾਗਤ
ਸ੍ਰੀ ਮੁਕਤਸਰ ਸਾਹਿਬ , 22 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ , ਜਿੱਥੇ ਇਲਾਕਾ ਵਾਸੀਆਂ ਅਤੇ ਭਾਜਪਾ ਦੀ ਸਥਾਨਕ ਲੀਡਰਸ਼ਿਪ ਵਲੋਂ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਵੱਖ - ਵੱਖ ਧਾਰਮਿਕ , ਸਮਾਜਿਕ ਅਤੇ ਰਾਜਨੀਤਿਕ ਖੇਤਰਾਂ ਨਾਲ ਸੰਬੰਧਿਤ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਰਵਿਦਾਸ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।
ਸ੍ਰੀ ਮੁਕਤਸਰ ਸਾਹਿਬ , 22 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ , ਜਿੱਥੇ ਇਲਾਕਾ ਵਾਸੀਆਂ ਅਤੇ ਭਾਜਪਾ ਦੀ ਸਥਾਨਕ ਲੀਡਰਸ਼ਿਪ ਵਲੋਂ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਵੱਖ - ਵੱਖ ਧਾਰਮਿਕ , ਸਮਾਜਿਕ ਅਤੇ ਰਾਜਨੀਤਿਕ ਖੇਤਰਾਂ ਨਾਲ ਸੰਬੰਧਿਤ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਰਵਿਦਾਸ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਰਾਤ ਦੇ ਵਿਸ਼ਰਾਮ ਉਪਰੰਤ ਸਵੇਰੇ ਯਾਤਰਾ ਅਗਲੇ ਪੜਾਅ ਲਈ ਰਵਾਨਾ ਹੋ ਗਈ । ਸਵਾਗਤ ਸਮਾਗਮ ਦੌਰਾਨ ਸਵਾਮੀ ਕਮਲਾਨੰਦ ਗਿਰੀ ਹਰਿਦੁਆਰ ਵਾਲੇ , ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਵਿਸ਼ੇਸ਼ ਤੌਰ ’ ਤੇ ਹਾਜ਼ਰ ਸਨ । ਯਾਤਰਾ ਦੇ ਨਾਲ ਗੁਰੂ ਮਾਂ ਸਾਧਵੀ ਰੇਣੂ ਗੰਗੋਤਰੀ ਵਾਲੇ , ਸਵੇਸ਼ ਕੁਮਾਰ ਰਾਸ਼ਟਰੀ ਪ੍ਰਧਾਨ ਐਸ . ਸੀ . ਮੋਰਚਾ ਭਾਜਪਾ , ਦੇਸ ਰਾਜ ਮੰਤਰੀ ਉੱਤਰਾਖੰਡ , ਸੂਰਜ ਭਾਰਦਵਾਜ , ਗੇਜਾ ਰਾਮ ਵਾਲਮੀਕਿ , ਸੁਰਜੀਤ ਕੁਮਾਰ ਜਿਆਣੀ ਸਾਬਕਾ ਮੰਤਰੀ , ਕੁੰਵਰ ਵਿਜੇ ਪ੍ਰਤਾਪ ਸਿੰਘ ਸਾਬਕਾ ਵਿਧਾਇਕ , ਰਵੀਕਰਨ ਸਿੰਘ ਕਾਹਲੇਂ , ਰਾਜੇਸ਼ ਧੀਮਾਨ , ਆਸੂ ਸਾਂਪਲਾ , ਹਰਵਿੰਦਰ ਕੌਰ , ਜਸਵੀਰ ਸਿੰਘ ਮਹਿਤਾ ਸਮੇਤ ਹੋਰ ਆਗੂ ਵੀ ਮੌਜੂਦ ਸਨ । ਬੁਲਾਰਿਆਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ । ਉਨ੍ਹਾਂ ਦਾ ਸੰਦੇਸ਼ ਅੱਜ ਵੀ ਸਮਾਜ ਵਿਚ ਏਕਤਾ , ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਹੀ ਸਾਰਥਿਕ ਹੈ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਿਰਫ਼ ਧਾਰਮਿਕ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਆਪਣੇ ਰੋਜ਼ਾਨਾ ਜੀਵਨ ਅਤੇ ਸਮਾਜਿਕ ਵਿਹਾਰ ਦਾ ਹਿੱਸਾ ਬਣਾਉਣ ਦੀ ਲੋੜ ਹੈ । ਉਨ੍ਹਾਂ ਦੱਸਿਆ ਕਿ ਸਮਰਸਤਾ ਸੰਕਲਪ ਯਾਤਰਾ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਦੀ ਵਿਚਾਰਧਾਰਾ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ , ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ । ਇਸ ਮੌਕੇ ਹਾਜ਼ਰ ਆਗੂਆਂ ਅਤੇ ਸੰਗਤ ਨੇ ਯਾਤਰਾ ਦਾ ਸਵਾਗਤ ਕਰਦਿਆਂ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਘਰ - ਘਰ ਪਹੁੰਚਾਉਣ ਅਤੇ ਸਮਾਜ ਵਿਚ ਆਪਸੀ ਸਾਂਝ , ਸਤਿਕਾਰ ਤੇ ਬਰਾਬਰਤਾ ਦੀ ਭਾਵਨਾ ਕਾਇਮ ਰੱਖਣ ਦਾ ਸੱਦਾ ਦਿੱਤਾ । ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ , ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ , ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ , ਰਾਜ ਕੁਮਾਰ ਮੇਲੂ ਭਟੇਜਾ ਜ਼ਿਲ੍ਹਾ ਜਨਰਲ ਸਕੱਤਰ , ਗੁਰਚਰਨ ਸਿੰਘ ਸੰਧੂ ਸਾਬਕਾ ਡੀ . ਟੀ . ਓ ., ਅਰਵਿੰਦ ਪਠੇਲਾ ਸੂਬਾ ਕਮੇਟੀ ਮੈਂਬਰ , ਅਸ਼ਵਨੀ ਗਿਰਧਰ , ਰਵਿੰਦਰ ਕਟਾਰੀਆ , ਸੰਦੀਪ ਗਿਰਧਰ , ਰਾਜੀਵ ਦਾਬੜਾ , ਪੁਸ਼ਪਿੰਦਰ ਸਿੰਘ ਭੰਡਾਰੀ , ਅਨੁਰਾਗ ਸ਼ਰਮਾ , ਯੁਵਾ ਮੋਰਚਾ ਦੇ ਸੂਬਾ ਜਨਰਲ ਸਕੱਤਰ ਜਗਵਿੰਦਰ ਪਾਲ ਸਿੰਘ ਜੈਪੀ ਸੰਧੂ , ਪਰਮਿੰਦਰ ਸਿੰਘ ਪਾਸ਼ਾ , ਬਿੱਲੂ ਕਟਾਰੀਆ ਆਦਿ ਹਾਜ਼ਰ ਸਨ ।