23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਰੋਟਰੀ ਕਲੱਬ ਫ਼ਰੀਦਕੋਟ ਨੇ ਨਿੱਕੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਫ਼ਰੀਦਕੋਟ, 22 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਰੋਟਰੀ ਕਲੱਬ ਫ਼ਰੀਦਕੋਟ ਵਲੋਂ ਸਵਰਗੀ ਡਾ. ਐਸ.

ਅਜੀਤ ਡੈਸਕ 23-11-2026
ਫ਼ਰੀਦਕੋਟ, 22 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਰੋਟਰੀ ਕਲੱਬ ਫ਼ਰੀਦਕੋਟ ਵਲੋਂ ਸਵਰਗੀ ਡਾ.ਐਸ.ਪੀ.ਐਸ. ਸੋਢੀ ਦੇ ਕਲੀਨਿਕ ਹਰਿੰਦਰਾ ਨਗਰ ਫ਼ਰੀਦਕੋਟ ਦੇ ਮੂਹਰੇ ਸਿਹਤ ਵਿਭਾਗ ਵਲੋਂ ਅਲਾਟ ਕੀਤੀ ਪੋਸਟ ’ਤੇ 0 ਤੋਂ 5 ਸਾਲ ਤੱਕ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਫ਼ਰੀਦਕੋਟ ਕੇਸ਼ਵ ਗੋਇਲ ਸ਼ਾਮਿਲ ਹੋਏ। ਉਨ੍ਹਾਂ ਰੋਟਰੀ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਆਪਣੇ 0 ਤੋਂ 5 ਸਾਲ ਦੇ ਹਰ ਬੱਚੇ ਨੂੰ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਖੁਦ ਜਦੋਂ ਵੀ ਸਿਹਤ ਵਿਭਾਗ ਵਲੋਂ ਪ੍ਰੋਗਰਾਮ ਮਿਲੇ ਆਪਣੇ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣੀਆਂ ਚਾਹੀਦੀਆਂ ਹਨ। ਰੋਟਰੀ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਮੁੱਖ ਮਹਿਮਾਨ ਕੇਸ਼ਵ ਗੋਇਲ, ਡਾ. ਹੁਸਨ ਪਾਲ ਡੀ.ਆਈ.ਓ ਸਿਵਲ ਹਸਪਤਾਲ, ਪਾਸਟ ਡਿਸਟਿ੍ਰਕ ਜ਼ਿਲ੍ਹਾ ਸਕੱਤਰ 3090 ਅਸ਼ੋਕ ਬਹਿਲ ਨੂੰ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਰੋਟਰੀ ਇੰਟਰਨੈਸ਼ਨਲ ਨੇ ਪੋਲੀਓ ਦੇ ਖਾਤਮੇ ’ਚ ਹਮੇਸ਼ਾ ਅਹਿਮ ਭੂਮਿਕਾ ਅਦਾ ਕੀਤੀ ਹੈ। ਇਸ ਮੌਕੇ ਸੇਵਾ ਮੁਕਤ ਕਰਨਲ ਬਲਬੀਰ ਸਿੰਘ ਸਰਾਂ, ਸੇਵਾ ਮੁਕਤ ਪ੍ਰਿੰਸੀਪਲ ਐਨ.ਕੇ.ਗੁਪਤਾ, ਪਿ੍ਤਪਾਲ ਸਿੰਘ ਕੋਹਲੀ, ਇੰਜ.ਜੀ ਤ ਸਿੰਘ, ਅਰਵਿੰਦ ਛਾਬੜਾ, ਅਸ਼ਵਨੀ ਬਾਂਸਲ, ਰਾਜਨ ਨਾਗਪਾਲ, ਡਾ.ਬਲਜੀਤ ਸ਼ਰਮਾ, ਜਸਬੀਰ ਸਿੰਘ ਜੱਸੀ, ਪ੍ਰੋ.ਪਰਮਿੰਦਰ ਸਿੰਘ ਬੁੱਟਰ, ਜਸ਼ਨਪ੍ਰੀਤ ਕੌਰ, ਜਸਮੀਨ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਤੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਵੇਗਾ- ਬਰਾੜ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ 13 ਡਰੱਗ ਹੌਟਸਪਾਟ ਦਾ ਕੀਤਾ ਅਚਨਚੇਤ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।