18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ਼੍ਰੋਮਣੀ ਭਗਤ ਰਵਿਦਾਸ ਜੀ ਦੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਵਾਰਾਨਸੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਨਗਰ ਕੀਰਤਨ ਸਜਾਉਣ ਸੰਬੰਧੀ ਗੁਰਮਤਾ <br/>

ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਸ਼ਤਾਬਦੀ ਸੰਬੰਧੀ ਮੀਟਿੰਗ ਮੌਕੇ ਬਾਬਾ ਨਛੱਤਰ ਸਿੰਘ ਕੱਲਰ ਭੈਣੀ, ਬਾਬਾ ਮਨਮੋਹਨ ਸਿੰਘ ਬਾਰਨ, ਪਰਮਜੀਤ ਸਿੰਘ ਸਹੌਲੀ, ਗਿਆਨੀ ਰਾਜਿੰਦਰਪਾਲ ਨਾਭਾ ਅਤੇ ਹੋਰ | ਅਜੀਤ ਤਸਵੀਰ <br/> 03-01-2026
ਭੁਨਰਹੇੜੀ, 2 ਜਨਵਰੀ (ਧਨਵੰਤ ਸਿੰਘ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 650ਵੇ ਆਗਮਨ ਪੁਰਬ ਸ਼ਤਾਬਦੀ ਮਨਾਉਣ ਸਬੰਧੀ ਬਾਬਾ ਨਛੱਤਰ ਸਿੰਘ ਕੱਲਰ ਭੈਣੀ ਮੁੱਖ ਪ੍ਰਬੰਧਕ ਗੁਰਦੁਆਰਾ ਦੁਖਭੰਜਨ ਸਾਹਿਬ ਵਲੋਂ ਸੰਤ ਮਹਾਂਪੁਰਸ਼ ਅਤੇ ਸੰਗਤ ਦੇ ਸਹਿਯੋਗ ਨਾਲ ਸ਼ਤਾਬਦੀ ਮਨਾਉਣ ਲਈ ਗੁਰਮੱਤਾ ਵਿਚਾਰਿਆ ਗਿਆ | ਇਸ ਸੰਬੰਧੀ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਵਾਰਾਨਸੀ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਨਗਰ ਕੀਰਤਨ ਸਜਾਉਣ ਲਈ ਸੁਝਾਅ ਮੰਗੇ ਗਏ | ਇਹ ਗੁਰਮਤਿ ਵਿਚਾਰ ਵਟਾਂਦਰਾ ਗੁਰਦੁਆਰਾ ਸ੍ਰੀ ਦੁਖਭੰਜਨ ਸਾਹਿਬ ਵਿਖੇ ਹੋਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸਾਬਕਾ ਆਈ.ਜੀ. ਰਣਬੀਰ ਸਿੰਘ ਖਟੜਾ ਨੇ ਸਮੁੱਚੇ ਪ੍ਰਸ਼ਾਸਨ ਅਤੇ ਭਾਈਚਾਰੇ ਨੂੰ ਇਸ ਸ਼ਤਾਬਦੀ ਸਮਾਗਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ ਨੇ ਸ਼ਤਾਬਦੀ ਸਮਾਗਮ ਦੀ ਸਫਲਤਾ ਲਈ ਸਮੂਹਿਕ ਨਿਹੰਗ ਦਲ ਪੰਥ ਅਤੇ ਸਮੁੱਚੇ ਸੰਤ ਸਮਾਜ ਵਲੋਂ ਪੂਰਨ ਸਹਿਯੋਗ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਸਾਬਕਾ ਚੇਅਰਮੈਨ ਬਲਦੇ ਸਿੰਘ ਬਠੋਈ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਸ਼ਤਾਬਦੀ ਸਮਾਗਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਬਾਬਾ ਨਛੱਤਰ ਸਿੰਘ ਕੱਲਰ ਭੈਣੀ ਵਾਲਿਆਂ ਨੇ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ 1377 ਈਸਵੀ ਵਿਚ ਵਾਰਾਣਸੀ ਦੇ ਨੇੜੇ ਸੀਰਗੋਵਰਧਨ ਪਿੰਡ ਸੰਤੋਖ ਦਾਸ ਅਤੇ ਮਾਤਾ ਦਾ ਨਾਮ ਕਲਸਾਂ ਦੇਵੀ ਦੇ ਘਰ ਹੋਇਆ ਸੀ | ਉਨ੍ਹਾਂ ਦੀ 650 ਸਾਲਾ ਜਨਮ ਸ਼ਤਾਬਦੀ 1 ਫਰਵਰੀ 2026 ਤੋਂ 20 ਫਰਵਰੀ 2027 ਤੱਕ ਸੰਗਤ ਨੂੰ ਮਨਾਉਣਾ ਚਾਹੀਦਾ ਹੈ | ਇਸ ਮੌਕੇ ਬੀਬੀ ਸੋਹਣਜੀਤ ਕੌਰ ਮਾਤਾ ਗੁਜਰੀ ਭਲਾਈ ਟਰੱਸਟ, ਪਰਮਜੀਤ ਸਿੰਘ ਸਹੌਲੀ, ਐਡਵੋਕੇਟ ਜਸਪ੍ਰੀਤ ਸਿੰਘ ਔਜਲਾ, ਬਲਦੇਵ ਸਿੰਘ ਬਠੋਈ ਸਾਬਕਾ ਚੇਅਰਮੈਨ, ਦਰਸ਼ਨ ਸਿੰਘ ਮੈਣ ਸਰਪੰਚ, ਹਾਕਮ ਸਿੰਘ ਥੂਹੀ, ਸੁਰਮੁੱਖ ਸਿੰਘ ਪੋਲਾ, ਬਾਬਾ ਬੂਟਾ ਸਿੰਘ, ਹਰਮੇਸ਼ ਸਿੰਘ ਮਰਦਾਂ ਹੇੜੀ, ਕਰਨੈਲ ਸਿੰਘ ਮਰਦਾਂ ਹੇੜੀ, ਅਮਰਿੰਦਰ ਸਿੰਘ ਜਲਾਲ ਖੇੜਾ, ਆਦਿ ਮੌਜੂਦ ਸਨ |

ਪਿਛਲੀ ਖ਼ਬਰ 'ਆਪ' ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਸ਼ਿਵਰਾਜ ਸਿੰਘ ਵਿਰਕ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਹੋਏ... ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।