18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਨ 'ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ ਸਨਮਾਨਿਤ <br/>

ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਨ 'ਤੇ ਸਨਮਾਨਿਤ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਰਨੈਲ ਸਿੰਘ ਕਰਤਾਰਪੁਰ ਅਤੇ ਹੋਰ | ਅਜੀਤ ਤਸਵੀਰ <br/> 03-01-2026
ਪਟਿਆਲਾ, 2 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਉਪਰੰਤ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ | ਇਸ ਸੰਬੰਧੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਪਣੇ ਗ੍ਰਹਿ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਣਧੀਰ ਸਿੰਘ ਰੱਖੜਾ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਰਣਧੀਰ ਸਿੰਘ ਰੱਖੜਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਹਰਪ੍ਰੀਤ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਮੂਹ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ 'ਤੇ ਜਤਾਇਆ ਗਿਆ ਭਰੋਸਾ ਉਨ੍ਹਾਂ ਲਈ ਮਾਣ ਦੀ ਗੱਲ ਹੈ | ਉਨ੍ਹਾਂ ਆਖਿਆ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ 'ਤੇ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਮੀਨੀ ਪੱਧਰ 'ਤੇ ਮਿਹਨਤ ਕਰਕੇ ਖਰਾ ਉਤਰਨਗੇ | ਇਸ ਮੌਕੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਰਣਧੀਰ ਸਿੰਘ ਰੱਖੜਾ ਇਕ ਯੋਗ, ਤਜਰਬੇਕਾਰ ਅਤੇ ਲੋਕਾਂ ਵਿਚ ਚੰਗਾ ਸਹਿਚਾਰ ਰੱਖਣ ਵਾਲੇ ਆਗੂ ਹਨ | ਉਨ੍ਹਾਂ ਆਖਿਆ ਕਿ ਪਾਰਟੀ ਨੂੰ ਜ਼ਿਲ੍ਹਾ ਅਤੇ ਸੂਬਾ ਪੱਧਰ 'ਤੇ ਅੱਗੇ ਵਧਾਉਣ ਲਈ ਉਹ ਇਕ ਭਰੋਸੇਯੋਗ ਸ਼ਖ਼ਸੀਅਤ ਸਾਬਤ ਹੋਣਗੇ ਅਤੇ ਪਾਰਟੀ ਨੂੰ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬਹੁਤ ਹੀ ਹੋਣਹਾਰ ਤੇ ਮਿਹਨਤੀ ਆਗੂ ਹਨ | ਇਸ ਮੌਕੇ ਭੁਪਿੰਦਰ ਸਿੰਘ ਸ਼ੇਖੂਪੁਰ, ਜਸਵਿੰਦਰਪਾਲ ਸਿੰਘ ਚੱਢਾ, ਜਤਿੰਦਰ ਸਿੰਘ ਪਹਾੜੀਪੁਰ, ਪਲਵਿੰਦਰ ਸਿੰਘ ਰਿੰਕੂ, ਬਹਾਦਰ ਸਿੰਘ ਬੌਸਰ ਅਤੇ ਹਰਪਾਲ ਸਿੰਘ ਸੰਧਰ ਆਦਿ ਸ਼ਾਮਿਲ ਸਨ | ਸਮੂਹ ਆਗੂਆਂ ਨੇ ਰਣਧੀਰ ਸਿੰਘ ਰੱਖੜਾ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ¢

ਪਿਛਲੀ ਖ਼ਬਰ ਰੱਖੜਾ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਜਲਾਲਪੁਰ ਰੋਡ ਦੀਆਂ ਕਾਲੋਨੀਆਂ 'ਚ ਸੀਵਰੇਜ ਪਾਈਪ ਪਾ ਕੇ ਪ੍ਰਸ਼ਾਸਨ ਭੁੱਲ ਗਿਆ ਸੜਕਾਂ ਬਣਾਉਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।