27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਨਵਾਂ ਬੱਸ ਸਟੈਂਡ ਪਟਿਆਲਾ ਵਿਖੇ 167.32 ਲੱਖ ਦੀ ਲਾਗਤ ਨਾਲ ਤਿਆਰ ਟਰਮੀਨਲ ਸ਼ੈੱਡ ਲੋਕ ਅਰਪਣ

ਅਜੀਤ ਡੈਸਕ 04-01-2026
ਪਟਿਆਲਾ, 3 ਜਨਵਰੀ (ਅ.ਸ. ਆਹਲੂਵਾਲੀਆ)-ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ.ਆਰ.ਟੀ.ਸੀ. ਪੰਜਾਬ ਅਤੇ ਹਲਕਾ ਇੰਚਾਰਜ ਸਨੌਰ ਵਲੋਂ ਨਵੇਂ ਬੱਸ ਸਟੈਂਡ ਪਟਿਆਲਾ ਵਿਖੇ ਸਵਾਰੀਆਂ ਨੂੰ ਸੁਵਿਧਾਜਨਕ, ਸੁਰੱਖਿਅਤ ਅਤੇ ਆਰਾਮਦਾਇਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਨਵੇਂ ਬੱਸ ਸਟੈਂਡ ਪਟਿਆਲਾ ਵਿਖੇ ਉਸਾਰੇ ਗਏ ਨਵੇਂ ਟਰਮੀਨਲ ਸ਼ੈੱਡ ਲੋਕਾਂ ਦੇ ਸਪੁਰਦ ਕੀਤਾ ਗਿਆ | ਇਸ ਮੌਕੇ ਉਨ੍ਹਾਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਮਹਿਕਮੇ ਲਈ ਕੀਤੇ ਯਤਨਾਂ ਦਾ ਵਿਸ਼ੇਸ ਤੌਰ 'ਤੇ ਧੰਨਵਾਦ ਕੀਤਾ | ਸ. ਹਡਾਣਾ ਨੇ ਸ਼ੈੱਡ ਦਾ ਉਦਘਾਟਨ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਕਿਹਾ ਕਿ ਸਵਾਰੀਆਂ ਦੀ ਲੰਮੇ ਸਮੇਂ ਤੋਂ ਮੰਗ ਨੂੰ ਧਿਆਨ ਵਿਚ ਰੱਖਦਿਆਂ ਕਾਊਾਟਰਾਂ ਦੇ ਦੋਵੇਂ ਪਾਸਿਆਂ 'ਤੇ ਵਿਸ਼ਾਲ ਟਰਮੀਨਲ ਸ਼ੈੱਡ ਦੀ ਉਸਾਰੀ ਕਰਵਾਈ ਗਈ ਹੈ | ਲਗਭਗ 167.32 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਪ੍ਰੋਜੈਕਟ ਕਰੀਬ 6 ਮਹੀਨਿਆਂ ਦੇ ਸਮੇਂ ਅੰਦਰ ਮੁਕੰਮਲ ਕੀਤਾ ਗਿਆ ਹੈ | ਇਸ ਸ਼ੈੱਡ ਦੇ ਲੋਕ-ਅਰਪਣ ਨਾਲ ਹੁਣ ਸਵਾਰੀਆਂ ਨੂੰ ਗਰਮੀਆਂ ਦੀ ਤਿੱਖੀ ਧੁੱਪ, ਸਰਦੀਆਂ ਦੀ ਕੜਾਕੇਦਾਰ ਠੰਢ ਅਤੇ ਮਾਨਸੂਨ ਦੌਰਾਨ ਬਾਰਿਸ਼ ਤੋਂ ਰਾਹਤ ਮਿਲੇਗੀ | ਇਸ ਨਾਲ ਬੱਸ ਸਟੈਂਡ 'ਤੇ ਉਡੀਕ ਕਰ ਰਹੀਆਂ ਸਵਾਰੀਆਂ ਨੂੰ ਕਾਫੀ ਸਹੂਲਤ ਪ੍ਰਾਪਤ ਹੋਵੇਗੀ ਅਤੇ ਬੱਸ ਸਟੈਂਡ ਦੀ ਸੁੰਦਰਤਾ ਵਿਚ ਵੀ ਵਾਧਾ ਹੋਇਆ | ਉਨ੍ਹਾਂ ਮੁਤਾਬਕ ਪੰਜਾਬ ਸਰਕਾਰ ਸਵਾਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਟਰਾਂਸਪੋਰਟ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਪੀ.ਆਰ.ਟੀ.ਸੀ. ਵਲੋਂ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ | ਉਨ੍ਹਾ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਨਵੀਆਂ ਬੱਸਾਂ ਵੀ ਜਲਦ ਪੀ.ਆਰ.ਟੀ.ਸੀ. ਦੇ ਬੇੜੇ ਵਿਚ ਸ਼ਾਮਲ ਹੋ ਰਹੀਆਂ ਹਨ | ਇਸ ਮੌਕੇ ਨਵਦੀਪ ਕੁਮਾਰ, ਵਧੀਕ ਮੈਨੇਜਿੰਗ ਡਾਇਰੈਕਟਰ, ਜਤਿੰਦਰਪਾਲ ਸਿੰਘ ਗਰੇਵਾਲ, ਜੀ.ਐਮ. ਪਟਿਆਲਾ ਸਮੇਤ ਹੋਰ ਅਧਿਕਾਰੀ ਹਾਜ਼ਰ ਰਹੇ |
ਪਿਛਲੀ ਖ਼ਬਰ ਪਾਤਿਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਸਮਰਥਕਾਂ ਸਮੇਤ ਗੁਰਦੁਆਰਾ ਦੂਖਨਿਵਾਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।