28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮੀਟਿੰਗ ਦੌਰਾਨ ਮੇਅਰ ਕਾਲਸਨਾਂ ਵਿਖੇ ਬੱਚਿਆਂ ਦਾ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਸੰਪੂਰਨ ਕਰਨ 'ਤੇ ਕੀਤਾ ਸਨਮਾਨ

ਅਜੀਤ ਡੈਸਕ 04-01-2026
ਭਾਦਸੋਂ, 3 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਕਾਲਸਨਾ ਦੇ ਗੁਰਦੁਆਰਾ ਸਾਹਿਬ ਦੀ ਸਮੂਹ ਕਮੇਟੀ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਸਮੇਂ ਦਸ ਬੱਚਿਆਂ ਨੂੰ ਸਪੈਸ਼ਲ ਟਰਾਫ਼ੀਆਂ ਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਰਪੰਚ ਗੁਰਧਿਆਨ ਸਿੰਘ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਕਾਲਸਨਾਂ ਦੇ ਬੱਚਿਆਂ ਨੇ ਕੁਝ ਮਹੀਨਿਆਂ 'ਚ ਹੀ ਸੀ, ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਸੰਪੂਰਨ ਕੀਤੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਗੇ ਤੋਂ ਹੋਰ ਬੱਚਿਆਂ ਨੂੰ ਆਪਣੇ ਧਰਮ ਅਤੇ ਸਭਿਆਚਾਰ ਨਾਲ਼ ਜੋੜਨ ਲਈ ਅਤੇ ਨਸ਼ਿਆਂ ਤੋਂ ਬਚਾਉਣ ਲਈ ਅਜਿਹੇ ਉਪਰਾਲੇ ਗੁਰੂ ਘਰ ਦੀ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਕੀਤੇ ਜਾਣਗੇ | ਇਸ ਮੌਕੇ ਸਰਪੰਚ ਗੁਰਧਿਆਨ ਸਿੰਘ, ਪ੍ਰਧਾਨ ਮਹਿੰਦਰ ਸਿੰਘ, ਹੈੱਡ ਗ੍ਰੰਥੀ ਬਲਵੀਰ ਸਿੰਘ, ਗੁਰਕੀਰਤ ਸਿੰਘ ਸਾਬਕਾ ਸਰਪੰਚ, ਕਮੇਟੀ ਮੈਂਬਰ ਤੇ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਹੀਰਾ ਮਹਿਲ ਵਿਖੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਕਕਰਾਲਾ ਭਾਈਕਾ ਵਿਖੇ ਤਿੰਨ ਦਿਨਾ ਕੀਰਤਨ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।