22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਕੇਂਦਰ ਸਰਕਾਰ ਵਲੋਂ ਮਨਰੇਗਾ ਨੂੰ ਖ਼ਤਮ ਕਰਨ ਦੇ ਵਿਰੋਧ ਸੰਬੰਧੀ ਨਛੱਤਰ ਸਿੰਘ ਅਰਾਈਮਾਜਰਾ ਵਲੋਂ ਮਨਰੇਗਾ ਵਰਕਰਾਂ ਨੂੰ ਦਿੱਤੀ ਜਾਣਕਾਰੀ

ਅਜੀਤ ਡੈਸਕ 21-01-2026
ਪਾਤੜਾਂ 20 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਦੇ ਐੱਸ.ਸੀ. ਸੈੱਲ ਪੰਜਾਬ ਦੇ ਸਟੇਟ ਕੋਆਰਡੀਨੇਟਰ ਨਛੱਤਰ ਸਿੰਘ ਅਰਾਈਾਮਾਜਰਾ ਵਲੋਂ ਅੱਜ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਕੇਂਦਰ ਸਰਕਾਰ ਵਲੋਂ ਮਨਰੇਗਾ ਨੂੰ ਖ਼ਤਮ ਕਰਕੇ ਨਵੇਂ ਬਣਾਏ ਵੀ ਬੀ-ਜੀ ਰਾਮ ਜੀ ਬਿੱਲ ਦੇ ਵਿਰੋਧ 'ਚ ਮਨਰੇਗਾ ਵਰਕਰਾਂ ਨਾਲ ਮੀਟਿੰਗਾਂ ਕੀਤੀਆ | ਹਲਕਾ ਸ਼ੁਤਰਾਣਾ ਦੇ ਪਿੰਡ ਹਮਝੇੜੀ ਵਿਖੇ ਮਨਰੇਗਾ ਵਰਕਰਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਛੱਤਰ ਸਿੰਘ ਅਰਾਈੰਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਸਕੀਮ ਨੂੰ ਖ਼ਤਮ ਕਰਕੇ ਮਜ਼ਦੂਰ ਵਰਗ ਨਾਲ ਵੱਡਾ ਧੱਕਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਦੇਸ ਦੇ ਮਜ਼ਦੂਰ ਵਰਗ ਨੂੰ ਉੱਚਾ ਚੁੱਕਣ ਲਈ ਮਨਰੇਗਾ ਸਕੀਮ ਲਿਆਂਦੀ ਸੀ ਜਿਸ ਨਾਲ ਪਿੰਡਾਂ ਅੰਦਰ ਮਜ਼ਦੂਰ ਵਰਗ ਨੂੰ ਪੱਕੀ ਮਜ਼ਦੂਰੀ ਮਿਲਦੀ ਸੀ ਪਰ ਦੇਸ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਨੂੰ ਖ਼ਤਮ ਕਰਕੇ ਦੇਸ ਦੇ ਮਜ਼ਦੂਰ ਵਰਗ 'ਤੇ ਵੱਡਾ ਬੋਝ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਖ਼ਤਮ ਕਰਕੇ ਗਰਾਮ ਬਿੱਲ ਲਾਗੂ ਕਰਨ ਦੇ ਵਿਰੋਧ 'ਚ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਮਨਰੇਗਾ ਵਰਕਰਾਂ ਨੂੰ ਇਸ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਲਾਮਬਤ ਕੀਤਾ ਜਾਵੇਗਾ ਅਤੇ ਇਸ ਬਿੱਲ ਦਾ ਡਟ ਕੇ ਵਿਰੋਧ ਕਰਦਿਆਂ ਦੁਬਾਰਾ ਫਿਰ ਮਨਰੇਗਾ ਸਕੀਮ ਲਾਗੂ ਕਰਨ ਲਈ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਜਾਵੇਗਾ | ਇਸ ਮੌਕੇ ਮਾਰਕੀਟ ਕਮੇਟੀ ਪਾਤੜਾਂ ਦੇ ਸਾਬਕਾ ਚੇਅਰਮੈਨ ਜੈ ਪ੍ਰਤਾਪ ਸਿੰਘ ਕਾਹਲੋਂ ਡੇ.ਜੀ., ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਨਰਿੰਦਰ ਸਿੰਗਲਾ, ਬਲਾਕ ਪ੍ਰਧਾਨ ਹਰਦੀਪ ਸਿੰਘ, ਕੁਲਦੀਪ ਕੁਮਾਰ ਰਿੰਕੂ ਪ੍ਰਧਾਨ ਸੇਵਾ ਦਲ ਜ਼ਿਲ੍ਹਾ ਪਟਿਆਲਾ, ਸ਼ੇਖਰ ਚੰਦ ਸ਼ਰਮਾ ਬ੍ਰਾਹਮਣਮਾਜਰਾ, ਗੁਰਪ੍ਰੀਤ ਸਿੰਘ ਮੰਡਲ ਪ੍ਰਧਾਨ, ਗੁਰਮੁਖ ਸਿੰਘ ਸਾਬਕਾ ਸਰਪੰਚ ਅਰਾਈਮਾਜਰਾ, ਬਲਦੇਵ ਸਿੰਘ ਬੋਹੜੀਵਾਲਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਅਚਾਨਕ ਕਾਰ ਦਾ ਦਰਵਾਜ਼ਾ ਖੋਲ੍ਹਣ ਕਾਰਨ ਸੜਕ ਹਾਦਸਾ ਵਾਪਰਿਆ, ਬਜ਼ੁਰਗ ਦੀ ਮੌਤ ਅਗਲੀ ਖ਼ਬਰ ਪੋਲੀਟਿਕਲ ਕ੍ਰਾਈਮ ਥਰਿੱਲਰ ਵਿਸ਼ੇ 'ਤੇ ਆਧਾਰਿਤ ਪੰਜਾਬੀ ਵੈੱਬ ਸੀਰੀਜ਼ 'ਕਰਮਾ ਅਪਲੋਡਿੰਗ' ਦੀ ਕੀਤੀ ਜਾ ਰਹੀ ਹੈ ਸ਼ੂਟਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।