22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਐੱਸ.ਡੀ.ਐੱਮ. ਨੇ ਚਾਈਨਾ ਡੋਰ ਦੀ ਵਰਤੋਂ 'ਤੇ ਦਿੱਤੀ ਸਖ਼ਤ ਚਿਤਾਵਨੀ

ਅਜੀਤ ਡੈਸਕ 21-01-2026
ਸਮਾਣਾ, 20 ਜਨਵਰੀ (ਹਰਵਿੰਦਰ ਸਿੰਘ ਟੋਨੀ)-ਐੱਸ.ਡੀ.ਐਮ. ਰਿਚਾ ਗੋਇਲ ਦੀ ਅਗਵਾਈ ਹੇਠ ਸਬ-ਡਵੀਜ਼ਨ ਵਿਚ ਚਾਈਨਾ ਡੋਰ 'ਤੇ ਲੱਗੀ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਸ ਦੌਰਾਨ ਵੱਖ-ਵੱਖ ਦੁਕਾਨਾਂ ਅਤੇ ਥਾਵਾਂ 'ਤੇ ਜਾਂਚ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਚਾਈਨਾ ਡੋਰ ਦੀ ਵਿੱਕਰੀ, ਖ਼ਰੀਦ ਅਤੇ ਵਰਤੋਂ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ | ਐੱਸ.ਡੀ.ਐਮ. ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਵਿਅਕਤੀ ਜਾਂ ਦੁਕਾਨਦਾਰ ਵਲੋਂ ਚਾਈਨਾ ਡੋਰ ਦੀ ਵਿੱਕਰੀ ਜਾਂ ਵਰਤੋਂ ਕਰਦੇ ਪਾਏ ਜਾਣ 'ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੁਰੱਖਿਅਤ ਧਾਗੇ ਦੀ ਵਰਤੋਂ ਕਰਨ ਅਤੇ ਚਾਈਨਾ ਡੋਰ ਸਬੰਧੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦੇਣ |
ਪਿਛਲੀ ਖ਼ਬਰ ਕੁੱਤੇ ਦੇ ਹਮਲੇ ਕਾਰਨ ਬਜ਼ੁਰਗ ਔਰਤ ਅਤੇ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ 2 ਕਿੱਲੋ ਅਫ਼ੀਮ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।