ਸਮਾਣਾ, 20 ਜਨਵਰੀ (ਪ੍ਰੀਤਮ ਸਿੰਘ ਨਾਗੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਅਤੇ ਜਰਨਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਮਗਰਾ ਸਿੱਖਿਆ ਤਹਿਤ ਹੰੁਦੀਆਂ ਗਰਾਂਟਾਂ ਨੂੰ ਨਾ ਖ਼ਰਚਣ ਲਈ ਦਫ਼ਤਰਾਂ ਵਲੋਂ ਜ਼ੁਬਾਨੀ ਰੋਕ ਲਗਾ ਦਿੱਤੀ ਗਈ ਹੈ | ਦੱਸਿਆ ਜਾਂਦਾ ਹੈ ਕਿ ਪੀ.ਐਫ.ਐਮ.ਐਸ. ਤਹਿਤ ਜੋ ਵੀ ਪੀ.ਪੀ.ਏ. ਬਣਾਏ ਜਾ ਰਹੇ ਹਨ ਉਨ੍ਹਾਂ ਨੂੰ ਬੈਂਕਾਂ ਰਾਹੀਂ ਫ਼ੇਲ੍ਹ ਕਰ ਦਿੱਤਾ ਜਾਂਦਾ ਹੈ ਤਾਂ ਜੋ ਕਿਸੇ ਵੀ ਵੈਂਡਰ ਨੂੰ ਕਿਸੇ ਕਿਸਮ ਦੀ ਅਦਾਇਗੀ ਨਾ ਹੋ ਜਾਵੇ | ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਲੈ ਕੇ ਅਧਿਆਪਕਾਂ ਅੰਦਰ ਵੱਡੇ ਪੱਧਰ 'ਤੇ ਰੋਸ ਪਾਇਆ ਜਾ ਰਿਹਾ | ਭੁਗਤਾਨ ਨਾ ਹੋਣ ਕਾਰਨ ਸਕੂਲਾਂ ਦਾ ਹਰ ਤਰ੍ਹਾਂ ਦਾ ਕੰਮ ਰੁਕ ਗਿਆ ਹੈ | ਅਧਿਆਪਕ ਆਗੂਆਂ ਨੇ ਦੱਸਿਆ ਕਿ ਗਰਾਂਟਾਂ ਨੂੰ ਖ਼ਰਚਣ ਲਈ ਵਿੱਤੀ ਸੀਮਾ 31 ਮਾਰਚ ਤੱਕ ਦੀ ਹੈ ਪਰ ਹੁਣ ਤੋਂ ਹੀ ਪੰਜਾਬ ਸਰਕਾਰ ਵਲੋਂ ਗਰਾਂਟਾਂ ਨੂੰ ਕਦੇ ਵੀ ਵਾਪਸ ਲਿਆ ਜਾ ਸਕਦਾ ਹੈ | ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਗਰਾਂਟਾਂ ਨੂੰ 31 ਮਾਰਚ ਤੱਕ ਖ਼ਰਚਣ ਦਾ ਸਮਾਂ ਨਿਰਧਾਰਿਤ ਕਰਨਾ ਚਾਹੀਦਾ ਹੈ ਤਾਂ ਜੋ ਅਧਿਆਪਕ ਬਿਨਾਂ ਕਿਸੇ ਮਾਨਸਿਕ ਪ੍ਰੇਸ਼ਾਨੀ ਤੋਂ ਬਚਦੇ ਹੋਏ ਗਰਾਂਟਾਂ ਚੰਗੇ ਢੰਗ ਨਾਲ ਖ਼ਰਚ ਸਕਣ | ਇਸ ਮੌਕੇ 6635 ਦੇ ਆਗੂ ਰਾਜਵਿੰਦਰ ਸਿੰਘ ਭਿੰਡਰ, ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ, ਵਿਕਾਸ ਸਹਿਗਲ, ਜਸਵਿੰਦਰਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਖੰਗੂੜਾ, ਭੀਮ ਸਿੰਘ ਸਮਾਣਾ, ਹਰਵਿੰਦਰ ਸਿੰਘ ਖੱਟੜਾ, ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੌਰ, ਟਹਿਲਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਪ੍ਰਭਾਤ ਵਰਮਾ, ਮਨਜਿੰਦਰ ਸਿੰਘ ਗੋਲਡੀ, ਭਰਪੂਰ ਚੰਦ, ਮੁਕੇਸ਼ ਕੁਮਾਰ, ਸੁਰੇਸ਼ ਕੁਮਾਰ ਅਤੇ ਅਮਨਦੀਪ ਸਿੰਘ ਬੋਪਾਰਾਏ ਆਦਿ ਵੀ ਹਾਜ਼ਰ ਸਨ |