21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵਲੋਂ ਪਿੰਡ ਦੁਗਾਲ ਕਲਾਂ ਤੇ ਦੁਗਾਲ ਖ਼ੁਰਦ 'ਚ ਸਟੇਡੀਅਮ ਦੇ ਨਹੀਂ ਪੱਥਰ ਰੱਖੇ

ਅਜੀਤ ਡੈਸਕ 21-01-2026
ਪਾਤੜਾਂ, 20 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਸਬ-ਡਿਵੀਜ਼ਨ ਪਾਤੜਾਂ ਦੇ ਪਿੰਡ ਦੁਗਾਲ ਕਲਾਂ ਅਤੇ ਦੁਗਾਲ ਖ਼ੁਰਦ ਵਿਖੇ ਖੇਡ ਸਟੇਡੀਅਮਾਂ ਦੇ ਨੀਂਹ ਪੱਥਰ ਰੱਖੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਪੰਜਾਬ ਦੀ 'ਆਪ' ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅੰਦਰ ਨਸ਼ਿਆਂ ਨੂੰ ਖ਼ਤਮ ਕਰਨ ਦੀ ਗੱਲ ਕਹੀ ਸੀ ਉਸ ਨੂੰ ਪੂਰਾ ਕਰਨ ਲਈ ਮੁਹਿੰਮ ਵਿੱਢੀ ਹੋਈ ਹੈ ਅਤੇ ਪੰਜਾਬ ਦੇ ਵੱਖ-ਵੱਖ ਪਿੰਡਾਂ ਅੰਦਰ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਸ਼ੁਤਰਾਣਾ ਅੰਦਰ ਵੀ ਵੱਡੀ ਗਿਣਤੀ 'ਚ ਵਿਕਾਸ ਕਾਰਜ ਸ਼ੁਰੂ ਕੀਤੇ ਹਨ |
ਉਨ੍ਹਾਂ ਕਿਹਾ ਕਿ ਹਲਕਾ ਸ਼ੁਤਰਾਣਾ ਅੰਦਰ ਪਿਛਲੇ ਕਈ ਸਾਲਾਂ ਤੋਂ ਬੰਦ ਪਏ ਰਜਵਾਹਿਆਂ ਨੂੰ ਦੁਬਾਰਾ ਬਣਾ ਕੇ ਹਲਕਾ ਸ਼ੁਤਰਾਣਾ ਦੇ ਹਰ ਪਿੰਡ ਅੰਦਰ ਨਹਿਰੀ ਪਾਣੀ ਪਹੁੰਚਦਾ ਕੀਤਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਪਹੁੰਚਿਆ | ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਵਲੋਂ ਚੋਣਾਂ ਮੌਕੇ ਕੀਤੇ ਬਾਕੀ ਰਹਿੰਦੇ ਵਾਅਦੇ ਵੀ ਪੂਰੇ ਕੀਤੇ ਜਾਣਗੇ | ਇਸ ਮੌਕੇ ਸਾਬਕਾ ਸਰਪੰਚ ਦਰਬਾਰਾ ਸਿੰਘ, ਤਜਿੰਦਰ ਸਿੰਘ ਤੇਜ਼ੀ ਬੁਰੜ, ਡਾ. ਦੁਰਗਾ ਦਾਸ ਸਿੰਗਲਾ, ਛਿੰਦਾ ਸਿੰਘ ਦੁਗਾਲ, ਸੁਰਿੰਦਰ ਸਿੰਘ ਦੁਗਾਲ, ਕਾਕਾ ਸਿੰਘ ਦੁਗਾਲ, ਨਾਮਾਂ ਰਾਮ ਦੁਗਾਲ, ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਣਪਛਾਤੇ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਕੀਤੀ ਚੋਰੀ ਅਗਲੀ ਖ਼ਬਰ 'ਚਲਾਨ ਸਿਟੀ' ਬਣਿਆ ਜ਼ਿਲ੍ਹਾ ਪਟਿਆਲਾ, 71 ਹਜ਼ਾਰ ਤੋਂ ਵਧ ਕੱਟੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।