21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਅਣਪਛਾਤੇ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਕੀਤੀ ਚੋਰੀ

ਅਜੀਤ ਡੈਸਕ 21-01-2026
ਸਮਾਣਾ, 20 ਜਨਵਰੀ (ਹਰਵਿੰਦਰ ਸਿੰਘ ਟੋਨੀ)-ਪਿੰਡ ਮੁਰਾਦਪੁਰਾ ਵਿਚ ਅਣਪਛਾਤੇ ਚੋਰਾਂ ਵਲੋਂ ਇਕ ਕਰਿਆਨਾ ਦੀ ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਸਣੇ 2 ਲੱਖ ਰੁਪਏ ਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ | ਦੁਕਾਨ ਮਾਲਕ ਮੁਰਾਰੀ ਲਾਲ ਨੇ ਦੱਸਿਆ ਕਿ ਰਾਤ ਕਰੀਬ 2 ਵਜੇ ਤਿੰਨ ਅਣਪਛਾਤੇ ਵਿਅਕਤੀ ਲੋਹੇ ਦੀ ਰਾਡ ਨਾਲ ਸ਼ਟਰ ਤੋੜ ਕੇ ਦੁਕਾਨ ਅੰਦਰ ਦਾਖਲ ਹੋਏ | ਉਹ ਦਰਾਜ਼ ਵਿਚ ਰੱਖੀ 1.50 ਲੱਖ ਰੁਪਏ ਦੀ ਨਕਦੀ ਅਤੇ ਵੱਖ-ਵੱਖ ਤਰ੍ਹਾਂ ਦਾ ਕਰਿਆਨਾ ਸਾਮਾਨ ਲੈ ਕੇ ਫ਼ਰਾਰ ਹੋ ਗਏ | ਚੋਰੀ ਦੀ ਇਹ ਸਾਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ | ਮਾਮਲੇ ਦੀ ਜਾਂਚ ਕਰ ਰਹੇ ਸਦਰ ਪੁਲਿਸ ਦੇ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਐਡਵੋਕੇਟ ਬਠੌਣੀਆਂ ਦੇ ਅਚਾਨਕ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵਲੋਂ ਪਿੰਡ ਦੁਗਾਲ ਕਲਾਂ ਤੇ ਦੁਗਾਲ ਖ਼ੁਰਦ 'ਚ ਸਟੇਡੀਅਮ ਦੇ ਨਹੀਂ ਪੱਥਰ ਰੱਖੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।