ਪਟਿਆਲਾ, 20 ਜਨਵਰੀ (ਗੁਰਵਿੰਦਰ ਸਿੰਘ ਔਲਖ)-ਭਾਰਤ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਮਹੀਨਾਵਾਰ ਮੀਟਿੰਗ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭੁਪਿੰਦਰ ਸਿੰਘ ਸ਼ੰਕਰਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਜਥੇਬੰਦੀ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਤੋਂ ਕਿਸਾਨਾਂ ਨੇ ਹਾਜ਼ਰੀ ਭਰੀ | ਮੀਟਿੰਗ ਦੌਰਾਨ 26 ਜਨਵਰੀ ਨੂੰ ਐਸ.ਕੇ.ਐਮ. ਦੇ ਫੈਸਲੇ ਅਨੁਸਾਰ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਆਗੂਆਂ ਵਲੋਂ ਡਿਊਟੀਆਂ ਲਗਾਈਆਂ ਗਈਆਂ ਅਤੇ ਫੈਸਲਾ ਲਿਆ ਗਿਆ ਕਿ 26 ਜਨਵਰੀ ਨੂੰ ਪਿੰਡ-ਪਿੰਡ ਤੋਂ ਵੱਡੇ ਪੱਧਰ 'ਤੇ ਟਰੈਕਟਰ ਕੱਢ ਕੇ ਸੜਕਾਂ 'ਤੇ ਲਿਆਂਦੇ ਜਾਣ | ਆਗੂਆਂ ਨੇ ਕਿਹਾ ਕਿ ਇਸ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਤੱਕ ਇਹ ਸੁਨੇਹਾ ਪਹੁੰਚਾਇਆ ਜਾਵੇਗਾ ਕਿ ਕਿਸਾਨ ਅੱਜ ਵੀ ਇਕਜੁੱਟ ਹੋ ਕੇ ਆਪਣੀ ਲੜਾਈ ਲੜਨ ਲਈ ਤਿਆਰ ਹਨ ਅਤੇ ਆਪਣੇ ਮਸਲਿਆਂ ਦੇ ਹੱਲ ਤੋਂ ਪਿੱਛੇ ਨਹੀਂ ਹਟਣਗੇ | ਇਸ ਮੌਕੇ ਕੈਪਟਨ ਮੇਜਰ ਸਿੰਘ, ਲੱਖਾ ਸਿੰਘ ਸੰਧੂ, ਹਾਕਮ ਸਿੰਘ ਥੂਹੀ, ਪ੍ਰਭਦੀਪ ਸਿੰਘ ਐਡਵੋਕੇਟ, ਲਲਿਤ ਸ਼ਰਮਾ, ਗੁਰਪ੍ਰੀਤ ਸਿੰਘ ਡਡੋਆ, ਕੁਲਵਿੰਦਰ ਸਿੰਘ, ਪਾਲਾ ਸਿੰਘ, ਭਗਵੰਤ ਸਿੰਘ, ਜਰਨੈਲ ਸਿੰਘ, ਗੁਰਮੀਤ ਬਾਜਵਾ, ਲੱਖਾ ਸਿੰਘ ਉੱਪਲੀ, ਦਰਸ਼ਨ ਸਿੰਘ ਉਪਲੀ, ਨਵਜੀਤ ਸਿੰਘ ਅਬਦੁਲਪੁਰ ਅਤੇ ਹਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਾਥੀ ਹਾਜ਼ਰ ਸਨ | ਇਸ ਦੌਰਾਨ ਤਿੰਨ ਨੌਜਵਾਨਾਂ ਨੂੰ ਵੀ ਜਥੇਬੰਦੀ ਵਿਚ ਸ਼ਾਮਿਲ ਕੀਤਾ ਗਿਆ | ਮੀਟਿੰਗ ਦੇ ਅੰਤ 'ਤੇ ਆਗੂਆਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ 26 ਜਨਵਰੀ ਦੇ ਟਰੈਕਟਰ ਮਾਰਚ ਨੂੰ ਕਾਮਯਾਬ ਬਣਾਉਣ ਲਈ ਪੂਰੀ ਤਰ੍ਹਾਂ ਤਿਆਰੀਆਂ ਕਰਕੇ ਇਕਜੁੱਟਤਾ ਦਾ ਪ੍ਰਦਰਸ਼ਨ ਕੀਤਾ |