ਪਟਿਆਲਾ, 20 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਹਲਕਾ ਘਨੌਰ ਤੋਂ ਨੌਜਵਾਨ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਅੱਜ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਨਿਤਿਨ ਨਬੀਨ ਦਾ ਪ੍ਰਧਾਨ ਬਣਨਾ ਸਿੱਖ ਕੌਮ ਲਈ ਸ਼ੁਭ ਸੰਕੇਤ ਹੈ ਕਿਉਂਕਿ ਨਿਤਿਨ ਨਬੀਨ ਸ੍ਰੀ ਪਟਨਾ ਸਾਹਿਬ ਦੀ ਪਵਿੱਤਰ ਨਗਰੀ ਦੇ ਜੰਮਪਲ ਹਨ ਸ੍ਰੀ ਪਟਨਾ ਸਾਹਿਬ ਵਿਖੇ ਸਿੱਖ ਸੰਗਤ ਦੇ ਸਤਿਕਾਰਤ ਤਖਤ ਸਸੋਬਿਤ ਹਨ ਅਤੇ ਗੁਰੂ ਗੋਬਿੰਦ ਸਿੰਘ ਦੇ ਜਨਮ ਭੋਇ ਹੈ | ਸਿੱਖ ਇਤਿਹਾਸ ਤੇ ਸਿੱਖ ਕੌਮ ਦੇ ਹਿਰਦਿਆਂ 'ਚ ਸ੍ਰੀ ਪਟਨਾ ਸਾਹਿਬ ਦਾ ਬਹੁਤ ਅਹਿਮ ਸਤਿਕਾਰ ਹੈ | ਹਰਪਾਲਪੁਰ ਨੇ ਕਿਹਾ ਕਿ ਭਾਜਪਾ ਪ੍ਰਧਾਨ ਨਿਤਿਨ ਨਬੀਨ ਦੇ ਪ੍ਰਧਾਨ ਬਣਨ ਤੋਂ ਤੁਰੰਤ ਬਾਅਦ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣਾ ਉਨ੍ਹਾਂ ਦਾ ਸਿੱਖ ਕੌਮ ਪ੍ਰਤੀ ਸ਼ਰਧਾਵਾਨ ਹੋਣ ਦੀ ਗਵਾਹੀ ਭਰਦਾ ਹੈ | ਉਨ੍ਹਾਂ ਨੇ ਕਿਹਾ ਕਿ ਜਿੱਥੇ ਭਾਜਪਾ ਆਉਣ ਵਾਲੇ ਸਮੇਂ 'ਚ ਸਿੱਖ ਕੌਮ ਤੇ ਪੰਜਾਬ ਦੇ ਭਖਵੇਂ ਮਸਲਿਆਂ ਨੂੰ ਸੁਲਝਾਉਣ ਲਈ ਤੇ ਹੱਲ ਕਰਨ ਲਈ ਨਿੱਜੀ ਤੌਰ 'ਤੇ ਯਤਨਸ਼ੀਲ ਹੈ | ਹੁਣ ਨਿਤਿਨ ਨਬੀਨ ਹੋਰ ਵੀ ਉਪਰਾਲੇ ਕਰਨਗੇ ਜਿਨ੍ਹਾਂ ਦਾ ਪੰਜਾਬ ਤੇ ਸਿੱਖ ਭਾਈਚਾਰੇ ਨੂੰ ਹੋਰ ਵੀ ਫਾਇਦਾ ਹੋਵੇਗਾ |