21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਹੁਣ ਲੋਕ ਲਹਿਰ ਬਣੀ-ਚੇਤਨ ਸਿੰਘ ਜੌੜਾਮਾਜਰਾ

ਅਜੀਤ ਡੈਸਕ 21-01-2026
ਸਮਾਣਾ, 20 ਜਨਵਰੀ (ਹਰਵਿੰਦਰ ਸਿੰਘ ਟੋਨੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਹਲਕਾ ਸਮਾਣਾ ਅੰਦਰ 15 ਥਾਵਾਂ ਵਿਖੇ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਕੱਢੀ ਗਈ, ਜਿਸ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ | ਪੈਦਲ ਯਾਤਰਾ ਦੌਰਾਨ ''ਨਸ਼ੇ ਛੱਡੋ, ਕੋਹੜ ਵੱਢੋ'' ਦੇ ਨਾਅਰੇ ਗੂੰਜੇ, ਜਿਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੰਦ ਕੀਤਾ | ਇਸ ਦੌਰਾਨ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਨਸ਼ਿਆਂ ਖ਼ਿਲਾਫ਼ ਅਰੰਭੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਹੁਣ ਲੋਕ ਲਹਿਰ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਲੋਕ ਇਸ ਮੁਹਿੰਮ ਨਾਲ ਜੁੜ ਰਹੇ ਹਨ ਅਤੇ ਇਹ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਇਕਜੁੱਟ ਹੋਣ ਦਾ ਸੱਦਾ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸਮਾਜ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ ਅਤੇ ਇਸ ਬੁਰਾਈ ਨੂੰ ਜੜ੍ਹੋਂ ਮੁਕਾਉਣ ਲਈ ਸਰਕਾਰ ਦੇ ਨਾਲ-ਨਾਲ ਲੋਕਾਂ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ | ਇਸ ਮੌਕੇ ਐੱਸ.ਡੀ.ਐਮ. ਰਿਚਾ ਗੋਇਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕੱਢੀ ਜਾ ਰਹੀ ਇਹ ਪੈਦਲ ਯਾਤਰਾ ਸਮਾਣਾ ਦੇ ਹਰੇਕ ਘਰ ਤੱਕ ਪੁੱਜੇਗੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰੇਗੀ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲੈ ਜਾਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਇਸ ਮੁਹਿੰਮ ਦਾ ਮੁੱਖ ਮਕਸਦ ਹੈ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ, ਪਿੰਡ ਧਰਮਗੜ੍ਹ ਦੇ ਅੱਠ ਦਰਜਨ ਦੇ ਕਰੀਬ ਵਿਅਕਤੀ 'ਆਪ' ਨੂੰ ਛੱਡ ਕੇ ਕਾਂਗਰਸ ਪਾ... ਅਗਲੀ ਖ਼ਬਰ ਡੀ.ਟੀ.ਐੱਫ. ਵਜ਼ੀਫ਼ਾ ਪ੍ਰੀਖਿਆ 'ਚ ਸਿਊਣਾ ਸਕੂਲ ਦੇ ਬੱਚਿਆਂ ਨੇ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।