21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ, ਪਿੰਡ ਧਰਮਗੜ੍ਹ ਦੇ ਅੱਠ ਦਰਜਨ ਦੇ ਕਰੀਬ ਵਿਅਕਤੀ 'ਆਪ' ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ

ਅਜੀਤ ਡੈਸਕ 21-01-2026
ਬਨੂੜ, 20 ਜਨਵਰੀ (ਭੁਪਿੰਦਰ ਸਿੰਘ)-ਪਿੰਡ ਧਰਮਗੜ੍ਹ 'ਚ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਦੇ ਸਰਪੰਚ ਹਰਬੰਸ ਸਿੰਘ ਤੇ ਬਲਕਾਰ ਸਿੰਘ ਦੀ ਅਗਵਾਈ 'ਚ ਅੱਠ ਦਰਜਨ ਦੇ ਕਰੀਬ ਵਿਅਕਤੀਆਂ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਜਿਨ੍ਹਾਂ ਨੂੰ ਹਲਕੇ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਨੇ ਪਾਰਟੀ ਦੇ ਚਿੰਨ੍ਹ ਵਾਲੇ ਮਫ਼ਲਰ ਪਾ ਕੇ ਸਨਮਾਨਿਤ ਕੀਤਾ ਤੇ ਪਾਰਟੀ ਅੰਦਰ ਸ਼ਾਮਿਲ ਹੋਣ 'ਤੇ ਜੀ ਆਇਆਂ ਆਖਿਆ | ਇਸ ਮੌਕੇ ਸੰਬੋਧਨ ਕਰਦਿਆ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਸੂਬੇ ਦੇ ਵੋਟਰਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚਾਰ ਸਾਲ ਹੋਂਦ 'ਚ ਆਉਣ ਤੋਂ ਬਾਅਦ ਵੀ ਹਲਕੇ ਵਿਚ ਵਿਕਾਸ ਕਾਰਜ ਠੱਪ ਪਏ ਹਨ | ਜਿਸ ਕਾਰਨ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਤਾਂ ਜੋ ਸੂਬੇ 'ਚ ਵਿਕਾਸ ਕਾਰਜਾਂ 'ਚ ਆਈ ਖੜੋਤ ਨੂੰ ਦੂਰ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਤੇ ਦਮਨਕਾਰੀ ਨੀਤੀਆਂ ਕਾਰਨ ਸੂਬੇ ਦਾ ਹਰ ਵਰਗ ਦੇ ਲੋਕ ਦੁਖੀ ਹਨ | ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਸਾਰੀ ਰਾਜਨੀਤੀ ਝੂਠ 'ਤੇ ਟਿਕੀ ਹੋਈ ਹੈ | ਉਨ੍ਹਾਂ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਵਿਸ਼ਵਾਸ ਦਵਾਇਆ ਕਿ ਪਾਰਟੀ 'ਚ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਨੈਬ ਸਿੰਘ ਜ਼ੈਲਦਾਰ ਮਨੌਲੀ ਸੂਰਤ, ਰਾਜੂ ਮਠਿਆੜਾ ਸਾਬਕਾ ਸਰਪੰਚ, ਪ੍ਰੀਤਇੰਦਰ ਸਿੰਘ ਢੀਂਡਸਾ, ਬਲਕਾਰ ਸਿੰਘ, ਰਵਿੰਦਰ ਸਿੰਘ, ਬਰਿੰਦਰ ਸਿੰਘ, ਹਰਵਿੰਦਰ ਸਿੰਘ, ਅਮਰਿੰਦਰ ਸਿੰਘ, ਇਸਪ੍ਰੀਤ ਸਿੰਘ, ਗੁਰਜੋਤ ਸਿੰਘ, ਪ੍ਰਨੀਤ ਸਿੰਘ, ਬਲਜੀਤ ਸਿੰਘ, ਦੀਦਾਰ ਸਿੰਘ, ਨਿਰਮਲ ਸਿੰਘ, ਗੁਰਜੰਟ ਸਿੰਘ, ਹਰਿੰਦਰਪਾਲ ਸਿੰਘ, ਜਸਵੀਰ ਸਿੰਘ, ਚਰਨਜੀਤ ਸਿੰਘ, ਦਲਜੀਤ ਸਿੰਘ, ਰਸ਼ਪਾਲ ਸਿੰਘ, ਜਗਦੀਸ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਨਗਰ ਨਿਵਾਸੀ ਅਤੇ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ 1.59 ਕਰੋੜ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਹੁਣ ਲੋਕ ਲਹਿਰ ਬਣੀ-ਚੇਤਨ ਸਿੰਘ ਜੌੜਾਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।