16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮੰਗਾਂ ਨਾ ਮੰਨੀਆਂ ਤਾਂ ਪੀ.ਆਰ.ਟੀ.ਸੀ. ਪੈਨਸ਼ਨਰਾਂ ਵਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਅਜੀਤ ਡੈਸਕ 22-01-2026
ਪਟਿਆਲਾ, 21 ਜਨਵਰੀ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. 'ਚ ਕੰਮ ਕਰ ਚੁੱਕੇ ਸੇਵਾਮੁਕਤ ਮੁਲਾਜ਼ਮਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਪੈਨਸ਼ਨਾਂ ਆਦਿ ਨਾ ਮਿਲਣ ਦੇ ਵਿਰੋਧ 'ਚ ਸੰਘਰਸ਼ ਕੀਤਾ ਜਾ ਰਿਹਾ ਸੀ | ਅੱਜ ਠੰਢ ਦੇ ਬਾਵਜੂਦ ਵੀ ਇਹ ਪੈਨਸ਼ਨਰ ਧਰਨੇ 'ਤੇ ਬੈਠੇ | ਜਿਸ ਦੌਰਾਨ ਇਕ ਪੈਨਸ਼ਨਰ ਚੱਕਰ ਖਾ ਕੇ ਵੀ ਡਿੱਗਿਆ ਜਿਸ ਨੂੰ ਬਾਅਦ 'ਚ ਉਨ੍ਹਾਂ ਦੇ ਸਾਥੀਆਂ ਵਲੋਂ ਹੀ ਇਲਾਜ ਲਈ ਲਿਜਾਇਆ ਗਿਆ | ਮੁਲਾਜ਼ਮ ਆਗੂ ਮੁਤਾਬਿਕ ਅੱਜ 21 ਤਾਰੀਖ਼ ਹੋਣ ਦੇ ਬਾਵਜੂਦ ਵੀ ਨਾ ਤਾਂ ਪੈਨਸ਼ਨਰਾਂ ਨੂੰ ਪੈਨਸ਼ਨਾਂ ਦਿੱਤੀਆਂ ਗਈਆਂ ਹਨ ਜਿਸ ਕਾਰਨ ਮਹੀਨਾਵਾਰ ਖ਼ਰਚਿਆਂ ਦਾ ਬੋਝ ਵੀ ਦਿਮਾਗ਼ੀ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ | ਮੁਲਾਜ਼ਮਾਂ ਦਾ ਕਹਿਣਾ ਸੀ ਕਿ ਸਰਕਾਰ ਜਿਸ ਤਰ੍ਹਾਂ ਵਾਅਦੇ ਕਰ ਕੇ ਸੱਤਾ 'ਚ ਆਈ ਸੀ ਉਹ ਪੂਰੇ ਨਹੀਂ ਕੀਤੇ ਜਾ ਰਹੇ, ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ 'ਚ ਭੁਗਤਣਾ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਡੈਮੋਕਰੇਟਿਕ ਮਨਰੇਗਾ ਫਰੰਟ ਵਲੋਂ ਪਟਿਆਲਾ ਵਿਖੇ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੀਆਂ ਤਿਆਰੀਆਂ ਸੰਬੰਧੀ ਬੈਠਕ ਅਗਲੀ ਖ਼ਬਰ ਪੀ. ਪੀ. ਪੀ. ਮਾਡਲ ਰਾਹੀਂ ਪੰਜਾਬ ਅਤਿ-ਆਧੁਨਿਕ ਇਲੈਕਟ੍ਰਾਨਿਕ ਰੀਸਾਈਕਲਿੰਗ ਪਲਾਂਟ ਸਥਾਪਤ ਕਰੇਗਾ- ਚੇਅਰਪਰਸਨ ਰੀਨਾ ਗੁਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।