28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਤੀਜੀ ਵਰ੍ਹੇਗੰਢ ਮਨਾਈ

ਅਜੀਤ ਡੈਸਕ 23-01-2026
• ਰਮਾਇਣ ਦੇ ਪਾਠ ਉਪਰੰਤ ਲੰਗਰ ਵਰਤਾਏ
ਪਟਿਆਲਾ, 22 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਅਯੋਧਿਆ ਰਾਮ ਮੰਦਰ ਵਿਖੇ ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਵਰ੍ਹੇਗੰਢ ਪਿੰਡ ਨੂਰਖੇੜੀਆਂ ਵਿਖੇ ਧਾਰਮਿਕ ਸ਼ਰਧਾ ਨਾਲ ਮਨਾਈ ਗਈ | ਅਯੋਧਿਆ ਵਿਖੇ ਸ੍ਰੀ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਦੇ ਤੀਜੀ ਵਰ੍ਹੇਗੰਢ ਮੌਕੇ ਪਿੰਡ ਨੂਰਖੇੜੀਆਂ ਵਿਖੇ ਰਮਾਇਣ ਦਾ ਪਾਠ ਕਰਵਾਇਆ ਗਿਆ ਅਤੇ ਲੰਗਰ ਵਰਤਾਏ ਗਏ | ਇਸ ਮੌਕੇ ਪੰਡਿਤ ਬ੍ਰਹਮਾਨੰਦ ਗਿਰੀ ਮੁਖੀ 1008 ਮਹਾ ਮੰਡਲੇਸਵਰ ਹਿੰਦੂ ਤਖਤ ਭਾਰਤ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਸ੍ਰੀ ਰਾਮ ਲਲਾ ਦੀ ਅਯੋਧਿਆ ਵਿਖੇ ਪ੍ਰਾਣ ਪ੍ਰਤਿਸ਼ਠਾ ਦੀ ਵਰ੍ਹੇਗੰਢ ਦੀ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਨੂਰਖੇੜੀਆਂ ਦੀ ਸਨਾਤਨੀ ਸੰਗਤ ਵਲੋਂ ਇਸ ਮੌਕੇ ਨੂੰ ਬਹੁਤ ਹੀ ਧਾਰਮਿਕ ਭਾਵਨਾਵਾਂ ਅਤੇ ਸਰਧਾ ਨਾਲ ਮਨਾਇਆ ਜਾ ਰਿਹਾ ਹੈ |
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਆਉਣ ਵਾਲੀਆਂ ਪੀੜੀਆਂ ਧਰਮ ਨਾਲ ਜੁੜੀਆਂ ਰਹਿ ਸਕਦੀਆਂ ਹਨ | ਇਸ ਮੌਕੇ ਚਾਹ ਅਤੇ ਖੀਰ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਪੰਡਿਤ ਅੰਗਦ ਦੇਵ ਬਠੋਈ ਵਾਲੇ, ਜਗਦੇਵ ਸਿੰਘ, ਸੁਖਦੇਵ ਸਿੰਘ, ਨੇਕ ਸਿੰਘ, ਹਰਦੇਵ ਸਿੰਘ, ਜਸਵੀਰ ਸਿੰਘ, ਕੁਲਵੀਰ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸ਼ਰਮਾ, ਜਗਪਾਲ ਸਿੰਘ, ਯਾਦਵਿੰਦਰ ਸਿੰਘ, ਜਗਮੀਤ ਸਿੰਘ ਜੱਗੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਆਲ ਇੰਡੀਆ ਇੰਟਰ ਯੂਨੀਵਰਸਿਟੀ ਯੋਗਾ ਚੈਂਪੀਅਨਸ਼ਿਪ 'ਚ ਮਹਿੰਦਰਾ ਕਾਲਜ ਦੀ ਖਿਡਾਰਨ ਨੇ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਸਲਮਾਨ ਖਾਨ ਨੂੰ ਦਿੱਲੀ ਹਾਈ ਕੋਰਟ ਤੋਂ ਮਿਲਿਆ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।