ਪਟਿਆਲਾ, 22 ਜਨਵਰੀ (ਗੁਰਵਿੰਦਰ ਸਿੰਘ ਔਲਖ)-ਐੱਸ. ਵਯਾਸਾ ਯੂਨੀਵਰਸਿਟੀ, ਬੰਗਲੌਰ ਵਿਖੇ ਹੋਏ ਆਲ ਇੰਡੀਆ ਇੰਟਰ ਯੂਨੀਵਰਸਿਟੀ ਯੋਗਾ ਚੈਂਪੀਅਨਸ਼ਿਪ 'ਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਸੰਬੰਧਿਤ, ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਪੀ.ਜੀ, ਯੋਗਾ ਵਿਭਾਗ ਦੀ ਖਿਡਾਰਨ ਬੁਲਬੁਲ ਨੇ ਚਾਂਦੀ ਦਾ ਤਗਮਾ ਜਿੱਤ ਕੇ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 'ਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਐਂਟਰੀ ਕਰਵਾ ਲਈ ਹੈ | ਇਸ ਅੰਤਰ ਯੂਨੀਵਰਸਿਟੀ ਖੇਡ ਮੁਕਾਬਲੇ 'ਚ ਭਾਰਤ ਦੀਆਂ 210 ਯੂਨੀਵਰਸਿਟੀਆਂ ਨੇ ਭਾਗ ਲਿਆ | ਇਸ ਦੌਰਾਨ ਜਿੱਥੇ ਖਿਡਾਰਨ ਬੁਲਬੁਲ ਨੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦਾ ਨਾਂ ਰੌਸ਼ਨ ਕੀਤਾ, ਉੱਥੇ ਹੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਡ ਵਿਭਾਗ ਦਾ ਮਾਣ ਵੀ ਵਧਾਇਆ | ਖਿਡਾਰਨ ਬੁਲਬੁਲ ਦੇ ਕਾਲਜ ਪਹੁੰਚਣ 'ਤੇ ਪਿ੍ੰਸੀਪਲ ਡਾ. ਨਿਸ਼ਠਾ ਤਿ੍ਪਾਠੀ ਨੇ ਉਸ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਦਿਆਰਥਣ ਬੁਲਬੁਲ ਅਤੇ ਯੋਗਾ ਵਿਭਾਗ ਦੇ ਮੁਖੀ ਪ੍ਰੋ. ਪਰਮਵੀਰ ਸਿੰਘ ਨੂੰ ਇਸ ਜਿੱਤ ਲਈ ਵਧਾਈ ਦਿੱਤੀ |