28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੂਬਾ ਸਰਕਾਰ ਵਲੋਂ ਦਿੱਤੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਵਾਂਗਾ-ਹਰਪਾਲ ਜੁਨੇਜਾ

ਅਜੀਤ ਡੈਸਕ 23-01-2026
• ਪੀ. ਆਰ. ਟੀ. ਸੀ. ਦਾ ਚੇਅਰਮੈਨ ਬਣਨ 'ਤੇ ਪਾਰਟੀ ਵਰਕਰਾਂ ਤੇ ਸਮਰਥਕਾਂ ਨੇ ਮਨਾਈ ਖ਼ੁਸ਼ੀ
ਪਟਿਆਲਾ, 22 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਜੋ ਸਿੱਧੇ ਤੌਰ 'ਤੇ ਆਮ ਲੋਕਾਂ ਨਾਲ ਜੁੜਿਆ ਵਿਭਾਗ ਹੈ ਹੁਣ ਇਸ ਨੂੰ ਸੂਬੇ ਵਿਚ ਬੁਲੰਦੀਆਂ 'ਤੇ ਲਿਜਾਉਣ ਦੀ ਬਤੌਰ ਚੇਅਰਮੈਨ ਜ਼ਿੰਮੇਵਾਰੀ ਹਰਪਾਲ ਜੁਨੇਜਾ ਨੂੰ ਸੌਂਪੀ ਗਈ ਹੈ | ਮਹੱਤਵਪੂਰਨ ਇਸ ਲਈ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਇਸ ਵਿਚ ਪੰਜਾਬ ਸਰਕਾਰ ਵਲੋਂ ਆਪਣੇ ਕੀਤੇ ਮਹੱਤਵਪੂਰਨ ਵਾਅਦਿਆਂ ਵਿਚੋਂ ਸਭ ਤੋਂ ਪਹਿਲਾਂ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਸੀ | ਸ੍ਰੀ ਜੁਨੇਜਾ ਨੇ ਗੱਲ ਕਰਨ 'ਤੇ ਦਸਿਆ ਕਿ ਸੂਬਾ ਸਰਕਾਰ ਵਲੋਂ ਜਿਸ ਵਿਸ਼ਵਾਸ ਨਾਲ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪੂਰਾ ਕਰਨ ਲਈ ਸੁਹਿਰਦ ਰਹਿਣਗੇ | ਇਕ-ਦੋ ਦਿਨਾਂ ਤੱਕ ਉਹ ਬਤੌਰ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਲਈ ਮੁੱਖ ਦਫ਼ਤਰ ਪਹੁੰਚਣਗੇ |
ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਅਤੇ ਪੀ.ਆਰ.ਟੀ.ਸੀ. ਦੀਆਂ ਸੇਵਾਵਾਂ ਆਮ ਲੋਕਾਂ ਦੀ ਪਹੁੰਚ ਤੱਕ ਕਰਨ ਲਈ ਯਤਨਸ਼ੀਲ ਰਹਿਣ ਦੀ ਗੱਲ ਕਹੀ | ਪਟਿਆਲਾ ਵਿਚ ਉਨ੍ਹਾਂ ਦੀ ਰਿਹਾਇਸ਼ ਉਪਰ ਵੀ ਵੱਡੀ ਗਿਣਤੀ ਪਾਰਟੀ ਵਰਕਰ ਅਤੇ ਦੋਸਤਾਂ ਵਲੋਂ ਮਿਲੀ ਨਵੀਂ ਜ਼ਿੰਮੇਵਾਰੀ ਤੇ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਮਨਾਈ ਗਈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਬੁਲਾਰੇ ਵਰੁਣ ਕਾਂਸਲ ਵਲੋਂ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼... ਅਗਲੀ ਖ਼ਬਰ ਆਲ ਇੰਡੀਆ ਇੰਟਰ ਯੂਨੀਵਰਸਿਟੀ ਯੋਗਾ ਚੈਂਪੀਅਨਸ਼ਿਪ 'ਚ ਮਹਿੰਦਰਾ ਕਾਲਜ ਦੀ ਖਿਡਾਰਨ ਨੇ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।