28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਲੇ ਵੇਜ਼ ਸਕੂਲ ਦਾ 51ਵਾਂ ਸਥਾਪਨਾ ਦਿਵਸ ਮਨਾਇਆ

ਅਜੀਤ ਡੈਸਕ 23-01-2026
ਪਟਿਆਲਾ, 22 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਦਾ 51ਵਾਂ ਸਥਾਪਨਾ ਦਿਵਸ (ਫਾਊਾਡਰ ਡੇ) ਮਨਾਇਆ ਗਿਆ | ਸਕੂਲ ਦੇ ਸੰਸਥਾਪਕ ਸਵਰਗੀ ਤੇਜਿੰਦਰ ਕੌਰ ਨੇ ਸੰਨ 1975 ਈ. ਵਿਚ ਇਸ ਸਕੂਲ ਦੀ ਸਥਾਪਨਾ ਕੀਤੀ ਅਤੇ ਹਰ ਸਾਲ ਉਨ੍ਹਾਂ ਦੇ ਜਨਮ ਦਿਨ ਨੂੰ ਸਕੂਲ ਦੇ ਫਾਊਾਡਰ ਡੇ ਦੇ ਰੂਪ ਵਿਚ ਮਨਾਇਆ ਜਾਂਦਾ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਰਾਜਦੀਪ ਸਿੰਘ, ਡਾਇਰੈਕਟਰ ਸ੍ਰੀਮਤੀ ਹਰਲੀਨ ਕੌਰ ਅਤੇ ਪਿ੍ੰਸੀਪਲ ਸ੍ਰੀਮਤੀ ਰਕਸ਼ਾ ਵਰਮਾ ਦੀ ਦੇਖ-ਰੇਖ ਵਿਚ 20 ਜਨਵਰੀ ਨੂੰ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਅਤੇ ਅੱਜ ਅਰਦਾਸ ਨਾਲ ਸਮਾਪਤੀ ਹੋਈ | ਇਸ ਮੌਕੇ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲਿਆਂ ਵਲੋਂ ਕੀਰਤਨ ਦਰਬਾਰ ਸਜਾਇਆ ਗਿਆ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗਿਆਨੀ ਰਘੂਬੀਰ ਸਿੰਘ ਹੈੱਡਗ੍ਰੰਥੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਤਖਤ ਸ੍ਰੀ ਹਰਿਮੰਦਰ ਸਾਹਿਬ, ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਜਥੇਦਾਰ ਅਤੇ ਹੈੱਡ ਗ੍ਰੰਥੀ ਤਖਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਪਟਨਾ ਸਾਹਿਬ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅੰਬੈਸਡਰ ਆਫ਼ ਪੀਸ ਚੇਅਰਮੈਨ ਧਰਮ ਪ੍ਰਚਾਰ, ਗਿਆਨੀ ਗਗਨਦੀਪ ਸਿੰਘ ਹਜ਼ੂਰੀ ਕਥਾਵਾਚਕ ਤਖਤ ਸ੍ਰੀ ਹਰਿਮੰਦਰ ਸਾਹਿਬ ਮੁੱਖ ਰੂਪ ਵਿਚ ਸ਼ਾਮਿਲ ਹੋਏ | ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਵਿਧਾਇਕ ਨਾਭਾ ਗੁਰਦੇਵ ਸਿੰਘ ਮਾਨ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ |
ਪਿਛਲੀ ਖ਼ਬਰ ਚਾਰ ਵਾਰ ਕੌਂਸਲਰ ਰਹੇ ਚੌਧਰੀ ਮੁਹੰਮਦ ਸਦੀਕ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਦੰਦਰਾਲਾ ਖਰੌੜ ਦਾ ਕਿ੍ਕਟ ਟੂਰਨਾਮੈਂਟ ਦੂਜੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।