27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮਾਤਾ ਗੁਜਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਸੀਰਤ ਕੌਰ ਨੇ ਗੁਰਬਾਣੀ ਕੰਠ ਮੁਕਾਬਲੇ 'ਚ ਮਾਰੀ ਬਾਜ਼ੀ

ਅਜੀਤ ਡੈਸਕ 23-01-2026
ਦੇਵੀਗੜ੍ਹ, 22 ਜਨਵਰੀ (ਰਾਜਿੰਦਰ ਸਿੰਘ ਮੌਜੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਨੇੜੇ ਦੇਵੀਗੜ੍ਹ ਨੇ ਇਕ ਵਾਰ ਫਿਰ ਧਾਰਮਿਕ ਅਤੇ ਸੱਭਿਆਚਾਰਕ ਖੇਤਰ ਵਿਚ ਆਪਣੀ ਸਫਲਤਾ ਦਾ ਝੰਡਾ ਬੁਲੰਦ ਕੀਤਾ ਹੈ | ਸਕੂਲ ਦੀ ਹੋਣਹਾਰ ਵਿਦਿਆਰਥਣ ਸੀਰਤ ਕੌਰ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਗਏ ਰਾਜ ਪੱਧਰੀ ਗੁਰਬਾਣੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰਬਾਣੀ ਕੰਠ ਮੁਕਾਬਲੇ (ਜੂਨੀਅਰ ਵਰਗ) ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮਾਣਮੱਤੀ ਪ੍ਰਾਪਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਸ਼੍ਰੀਮਤੀ ਰਵਿੰਦਰ ਕੌਰ, ਪਿ੍ੰਸੀਪਲ ਮਮਤਾ ਮੱਕੜ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਵਿਦਿਆਰਥਣ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਇਸ ਮੌਕੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਡੀ ਵਿਦਿਆਰਥਣ ਨੇ ਅਜੋਕੇ ਦੌਰ ਵਿਚ ਗੁਰਬਾਣੀ ਅਤੇ ਆਪਣੀ ਅਮੀਰ ਵਿਰਾਸਤ ਨਾਲ ਜੁੜ ਕੇ ਇਹ ਮੁਕਾਮ ਹਾਸਲ ਕੀਤਾ ਹੈ | ਮਾਤਾ ਗੁਜਰੀ ਸਕੂਲ ਦਾ ਹਮੇਸ਼ਾ ਇਹੋ ਮਕਸਦ ਰਿਹਾ ਹੈ ਕਿ ਬੱਚਿਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਧਾਰਮਿਕ ਗਿਆਨ ਨਾਲ ਵੀ ਜੋੜਿਆ ਜਾਵੇ | ਸੀਰਤ ਕੌਰ ਦੀ ਇਹ ਜਿੱਤ ਦੂਜੇ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ |
ਉਨ੍ਹਾਂ ਅੱਗੇ ਕਿਹਾ ਕਿ ਸਕੂਲ ਪ੍ਰਬੰਧਕ ਕਮੇਟੀ ਹਮੇਸ਼ਾ ਅਜਿਹੇ ਬੱਚਿਆਂ ਦੀ ਪਿੱਠ ਥਾਪੜਦੀ ਰਹੇਗੀ ਜੋ ਵਿੱਦਿਆ ਦੇ ਨਾਲ-ਨਾਲ ਸੱਭਿਆਚਾਰਕ ਅਤੇ ਧਾਰਮਿਕ ਖੇਤਰਾਂ ਵਿਚ ਮੱਲਾਂ ਮਾਰਦੇ ਹਨ | ਸਕੂਲ ਵਿਚ ਸੀਰਤ ਕੌਰ ਨੂੰ ਉਸ ਦੀ ਇਸ ਉਪਲੱਬਧੀ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਪ੍ਰਧਾਨ ਰਵਿੰਦਰ ਕੌਰ ਨੇ ਦੱਸਿਆ ਕਿ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਕਰਵਾਏ ਜਾਂਦੇ ਇਹ ਮੁਕਾਬਲੇ ਬੱਚਿਆਂ ਵਿਚ ਗੁਰਬਾਣੀ ਦੇ ਸ਼ੁੱਧ ਉਚਾਰਨ ਅਤੇ ਕੰਠ ਕਰਨ ਦੀ ਰੁਚੀ ਪੈਦਾ ਕਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ | ਉਨ੍ਹਾਂ ਇਸ ਸਫਲਤਾ ਦਾ ਸਿਹਰਾ ਵਿਦਿਆਰਥਣ ਦੀ ਸਖ਼ਤ ਮਿਹਨਤ ਅਤੇ ਸਕੂਲ ਦੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਸਿਰ ਬੰਨਿ੍ਹਆ |
ਪਿਛਲੀ ਖ਼ਬਰ ਨਾਭਾ ਵਕੀਲ ਭਾਈਚਾਰੇ ਦੀ ਮੰਗਾਂ ਸੰਬੰਧੀ ਹੋਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਮਾਤਾ ਪਰਮੀਲਾ ਤਪੀਆ ਦਾ ਰੀਤੀ ਰਿਵਾਜਾਂ ਅਨੁਸਾਰ ਕੀਤਾ ਗਿਆ ਸਸਕਾਰ, ਫੁੱਲਾਂ ਦੀ ਰਸਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।