ਪਟਿਆਲਾ, 22 ਜਨਵਰੀ (ਮਨਦੀਪ ਸਿੰਘ ਖਰੌੜ)-ਜ਼ਿਲ੍ਹੇ ਦੀ ਪੁਲਿਸ ਵਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਆਰੰਭੀ ਹੋਈ ਹੈ | ਇਸੇ ਤਹਿਤ ਲਾਹੌਰੀ ਗੇਟ ਪੁਲਿਸ ਜਦੋਂ ਪੁਰਾਣੀ ਚੁੰਗੀ ਰਾਜਪੁਰਾ ਰੋਡ ਨੇੜੇ ਮੌਜੂਦ ਸੀ ਤਾਂ ਇਕ ਮੋਟਰਸਾਈਕਲ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਚੈੱਕ ਕਰਨ 'ਤੇ ਮੋਟਰਸਾਈਕਲ ਪਿੱਛੇ ਬੈਠੇ ਰਾਕੇਸ਼ ਕੁਮਾਰ ਵਾਸੀ ਜ਼ਿਲ੍ਹਾ ਪਟਿਆਲਾ ਤੋਂ 1 ਦੇਸੀ ਕੱਟਾ 12 ਬੋਰ ਬਿਨਾਂ ਕਾਰਤੂਸ ਤੋਂ ਬਰਾਮਦ ਹੋਇਆ | ਪੁਲਿਸ ਨੇ ਮੋਟਰਸਾਈਕਲ ਚਾਲਕ ਬਹਾਦਰ ਸਿੰਘ ਅਤੇ ਰਾਕੇਸ਼ ਕੁਮਾਰ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |