12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਭਾਜਪਾ ਵਲੋਂ ਪਟਿਆਲਾ ਦਿਹਾਤੀ ਵਿਚ 'ਵਿਕਸਿਤ ਭਾਰਤ ਰੁਜ਼ਗਾਰ ਅਤੇ ਆਜੀਵਕਾ ਮਿਸ਼ਨ' ਤਹਿਤ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਅਜੀਤ ਡੈਸਕ 28-01-2026
ਪਟਿਆਲਾ, 27 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਵਲੋਂ ਪਟਿਆਲਾ ਦਿਹਾਤੀ ਇਲਾਕੇ ਵਿਚ 'ਵਿਕਸਿਤ ਭਾਰਤ' ਮੁਹਿੰਮ ਤਹਿਤ ਲੋਕਾਂ ਨੂੰ ਰੁਜ਼ਗਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਗੁਮਰਾਹ ਕੀਤਾ ਹੈ | ਮਨਰੇਗਾ ਤਹਿਤ ਮਜ਼ਦੂਰਾਂ ਨੂੰ 100 ਦਿਨਾਂ ਦਾ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਸਲ ਵਿਚ ਉਨ੍ਹਾਂ ਨੂੰ ਸਿਰਫ਼ 36 ਦਿਨ ਹੀ ਕੰਮ ਮਿਲ ਰਿਹਾ ਹੈ | ਮਨਰੇਗਾ ਸਕੀਮ ਵਿਚ ਵੱਡੇ ਪੱਧਰ 'ਤੇ ਹੇਰਾਫੇਰੀ ਹੋ ਰਹੀ ਹੈ ਅਤੇ ਫ਼ਰਜ਼ੀ ਨਾਂ ਦਰਜ ਕਰਕੇ ਸਰਕਾਰੀ ਪੈਸਾ ਖਾਧਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਅਸਲੀ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਨਾਲ ਖਿਲਵਾੜ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਪਹਿਲਾਂ ਤੋਂ ਚੱਲ ਰਹੀ 5 ਲੱਖ ਰੁਪਏ ਵਾਲੀ 'ਆਯੂਸ਼ਮਾਨ ਭਾਰਤ ਯੋਜਨਾ' ਨੂੰ ਹੀ ਢੰਗ ਨਾਲ ਲਾਗੂ ਨਹੀਂ ਕਰ ਸਕੀ, ਉਹ 10 ਲੱਖ ਰੁਪਏ ਦਾ ਵਾਅਦਾ ਕਿਵੇਂ ਪੂਰਾ ਕਰੇਗੀ? ਉਨ੍ਹਾਂ ਇਨ੍ਹਾਂ ਵਾਅਦਿਆਂ ਨੂੰ ਸਿਰਫ਼ ਲੋਕਾਂ ਨੂੰ ਗੁਮਰਾਹ ਕਰਨ ਵਾਲੀਆਂ ਗੱਲਾਂ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਇਕ ਮਜ਼ਬੂਤ ਸਰਕਾਰ ਦੀ ਲੋੜ ਹੈ ਜੋ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰ ਸਕੇ, ਤਾਂ ਜੋ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰੇ | ਉਨ੍ਹਾਂ ਦਾਅਵਾ ਕੀਤਾ ਕਿ ਇਹ ਸਭ ਕੁਝ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹੀ ਸੰਭਵ ਹੈ | 'ਆਪ' ਸਰਕਾਰ ਦਾ ਸਮਾਂ ਹੁਣ ਮੁੱਕਣ ਵਾਲਾ ਹੈ ਅਤੇ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ | ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲਿਆਂਦਾ ਸੀ, ਪਰ ਅੱਜ ਸੂਬੇ ਦੀ ਸਰਕਾਰ ਦਿੱਲੀ ਵਿਚ ਬੈਠੇ ਆਗੂਆਂ ਦੇ ਇਸ਼ਾਰਿਆਂ 'ਤੇ (ਰਿਮੋਟ ਕੰਟਰੋਲ ਨਾਲ) ਚੱਲ ਰਹੀ ਹੈ | ਭਾਜਪਾ ਆਗੂਆਂ ਨੇ ਵਰਕਰਾਂ ਦੇ ਹੱਕਾਂ ਦੀ ਰਾਖੀ, ਪਾਰਦਰਸ਼ੀ ਅਤੇ ਭਿ੍ਸ਼ਟਾਚਾਰ ਰਹਿਤ ਸਾਸਨ ਅਤੇ 'ਵਿਕਸਿਤ ਭਾਰਤ' ਦੇ ਵਿਜ਼ਨ ਤਹਿਤ 'ਵਿਕਸਿਤ ਪੰਜਾਬ' ਬਣਾਉਣ ਲਈ ਵਚਨਬੱਧਤਾ ਦੁਹਰਾਈ | ਇਸ ਪ੍ਰੋਗਰਾਮ ਵਿਚ ਅਨਿਲ ਸਰੀਨ, ਸਤਬੀਰ ਸਿੰਘ ਖੱਟੜਾ, ਬਿਕਰਮ ਚੀਮਾ, ਜ਼ਿਲ੍ਹਾ ਪ੍ਰਧਾਨ ਵਿਜੇ ਕੂਕਾ, ਅਦਾਕਾਰ ਹੌਬੀ ਧਾਲੀਵਾਲ, ਕੇ.ਕੇ. ਮਲਹੋਤਰਾ, ਅਨੀਲ ਮੰਗਲਾ, ਸੰਜੀਵ ਸ਼ਰਮਾ, ਵਰੁਣ ਜਿੰਦਲ, ਸੰਦੀਪ ਮਲਹੋਤਰਾ, ਨਿਖਿਲ ਕਾਕਾ, ਮਨੀਸ਼ਾ ਉੱਪਲ, ਅਤੁਲ ਜੋਸ਼ੀ, ਗੁਰਧਿਆਨ ਸਿੰਘ, ਗੁਰਭਜਨ ਸਿੰਘ, ਯੁਵਰਾਜ ਸ਼ਰਮਾ, ਰੋਮੀ ਸਿੰਘ, ਸਿਕੰਦਰ ਚੌਹਾਨ, ਨਰਿੰਦਰ ਸਹਿਗਲ, ਲੱਕੀ, ਐੱਸ.ਕੇ. ਦੇਵ ਅਤੇ ਦਲਬੀਰ ਰੰਧਾਵਾ ਸਮੇਤ ਕਈ ਹੋਰ ਆਗੂ ਅਤੇ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਅਮਿਤੋਜ ਮਾਨ ਨੇ ਲੌਟ ਵਾਸੀਆਂ ਨਾਲ ਪੰਜਾਬ ਦੇ ਭਵਿੱਖ ਬਾਬਤ ਕੀਤੀਆਂ ਵਿਚਾਰਾਂ ਅਗਲੀ ਖ਼ਬਰ ਅਕਾਲੀ ਆਗੂ ਕੁਲਵੰਤ ਸਿੰਘ ਸਰਪੰਚ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।