07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

27.25 ਲੱਖ ਦੀ ਲਾਗਤ ਨਾਲ ਇੰਟਰਲਾਕ ਸੜਕ ਦਾ ਕੰਮ ਜਾਰੀ-ਮੇਅਰ

ਅਜੀਤ ਡੈਸਕ 30-01-2026
ਪਟਿਆਲਾ, 29 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਮੇਅਰ ਕੁੰਦਨ ਗੋਗੀਆ ਵਲੋਂ ਸ਼ਹਿਰ ਦੇ ਰੋਜ ਅਵੈਨਿਊ, ਵਾਰਡ ਨੰਬਰ 38 'ਚ ਅਚਨਚੇਤ ਚੈਕਿੰਗ ਕੀਤੀ ਗਈ | ਉਨ੍ਹਾਂ ਨੇ ਦੱਸਿਆ ਕਿ ਲੋਕ-ਹਿਤ ਨੂੰ ਧਿਆਨ 'ਚ ਰੱਖਦਿਆਂ ਸੜਕ 'ਤੇ 27.25 ਲੱਖ ਰੁਪਏ ਦੀ ਲਾਗਤ ਦੇ ਨਾਲ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ ਅਤੇ ਆਵਾਜਾਈ 'ਚ ਸੁਧਾਰ ਆਵੇਗਾ | ਮੇਅਰ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ 'ਚ ਬਰਾਬਰੀ ਦੇ ਅਧਾਰ 'ਤੇ ਵਿਕਾਸ ਕਰਵਾਉਣਾ ਨਗਰ ਨਿਗਮ ਦੀ ਮੁੱਢਲੀ ਜ਼ਿੰਮੇਵਾਰੀ ਹੈ | ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 38 'ਚ ਲੰਮੇ ਸਮੇਂ ਤੋਂ ਸੜਕ ਦੀ ਮੰਗ ਚੱਲ ਰਹੀ ਸੀ, ਜਿਸ ਨੂੰ ਧਿਆਨ 'ਚ ਰੱਖਦਿਆਂ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ | ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰੀ ਪੈਸੇ ਨਾਲ ਹੋਣ ਵਾਲੇ ਹਰ ਕੰਮ 'ਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾ ਰਹੀ ਹੈ | ਮੇਅਰ ਨੇ ਦੱਸਿਆ ਕਿ ਇੰਟਰਲੋਕ ਸੜਕ ਦੇ ਕੰਮ ਦੀ ਮੌਕੇ 'ਤੇ ਅਧਿਕਾਰੀਆਂ ਵਲੋਂ ਜਾਂਚ ਵੀ ਕੀਤੀ ਗਈ | ਇਸ ਦੌਰਾਨ ਰਜਿੰਦਰ ਚੋਪੜਾ ਅਤੇ ਜੇ.ਈ. ਜਗਜੀਤ ਸਿੰਘ ਵਲੋਂ ਤਕਨੀਕੀ ਪੱਧਰ 'ਤੇ ਕੰਮ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ | ਜਾਂਚ ਦੌਰਾਨ ਕੰਮ ਨੂੰ ਪੂਰੀ ਤਰ੍ਹਾਂ ਠੀਕ ਪਾਇਆ ਗਿਆ ਅਤੇ ਕਿਸੇ ਵੀ ਕਿਸਮ ਦੀ ਕੋਈ ਤਰੁੱਟੀ ਸਾਹਮਣੇ ਨਹੀਂ ਆਈ | ਮੇਅਰ ਨੇ ਦੋਹਰਾਇਆ ਕਿ ਨਗਰ ਨਿਗਮ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿਚ ਕੁਆਲਿਟੀ ਨਾਲ ਕਿਸੇ ਵੀ ਤਰ੍ਹਾਂ ਦਾ ਕੰਪਰੋਮਾਈਜ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਸਾਫ਼ ਨਿਰਦੇਸ਼ ਹਨ ਕਿ ਕੰਮ ਨਿਰਧਾਰਿਤ ਮਿਆਰਾਂ ਅਨੁਸਾਰ ਹੀ ਕੀਤਾ ਜਾਵੇ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਅੰਤ 'ਚ ਮੇਅਰ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਸੁੰਦਰ, ਸਾਫ਼ ਅਤੇ ਆਧੁਨਿਕ ਬਣਾਉਣ ਲਈ ਨਗਰ ਨਿਗਮ ਵਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ 'ਚ ਹੋਰ ਵੀ ਕਈ ਲੋਕ-ਹਿਤੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ |
ਪਿਛਲੀ ਖ਼ਬਰ ਖਨੌਰੀ-ਕੈਥਲ ਮਾਰਗ ਦੇ ਨਵੀਨੀਕਰਨ ਲਈ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੂੰ ਦਿੱਤਾ ਮੰਗ-ਪੱ... ਅਗਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਦਿਹਾਤੀ ਹਲਕੇ 'ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।