05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਟੈਗੋਰ ਇੰਟਰਨੈਸ਼ਨਲ ਸਕੂਲ ਦੀ ਹੋਣਹਾਰ ਖਿਡਾਰਨ ਜ਼ੀਨਤ ਨੇ ਰਾਸ਼ਟਰੀ ਪੱਧਰ 'ਤੇ ਮਾਰੀ ਬਾਜ਼ੀ

ਅਜੀਤ ਡੈਸਕ 30-01-2026
ਦੇਵੀਗੜ੍ਹ, 29 ਜਨਵਰੀ (ਰਾਜਿੰਦਰ ਸਿੰਘ ਮੌਜੀ)-ਖੇਡਾਂ ਦੇ ਖੇਤਰ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਧੀ ਜ਼ੀਨਤ ਨੇ ਇਕ ਨਵਾਂ ਇਤਿਹਾਸ ਸਿਰਜਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਪੂਰੇ ਦੇਸ਼ ਵਿਚ ਰੌਸ਼ਨ ਕੀਤਾ ਹੈ | ਗੁਜਰਾਤ ਦੇ ਸੋਮਨਾਥ ਵਿਖੇ ਹੋਈ 69ਵੀਂ ਸਕੂਲ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਜ਼ੀਨਤ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ | ਦੇਸ਼ ਭਰ ਦੀਆਂ ਵੱਖ-ਵੱਖ ਰਾਜਾਂ ਦੀਆਂ ਟੀਮਾਂ ਅਤੇ ਚੋਟੀ ਦੇ ਖਿਡਾਰੀਆਂ ਵਿਚਕਾਰ ਹੋਈ ਇਸ ਉੱਚ ਪੱਧਰੀ ਪ੍ਰਤੀਯੋਗਤਾ ਵਿਚ ਜ਼ੀਨਤ ਨੇ ਆਪਣੇ ਬਿਹਤਰੀਨ ਖੇਡ ਕੌਸ਼ਲ, ਅਨੁਸ਼ਾਸਨ ਅਤੇ ਦਿ੍ੜ੍ਹ ਇਰਾਦੇ ਦਾ ਸਬੂਤ ਦਿੱਤਾ | ਮੈਦਾਨ ਵਿਚ ਉਸ ਦੇ ਆਤਮਵਿਸ਼ਵਾਸ ਅਤੇ ਜਜ਼ਬੇ ਨੇ ਨਾ ਸਿਰਫ਼ ਵਿਰੋਧੀ ਟੀਮਾਂ ਨੂੰ ਚੁਨੌਤੀ ਦਿੱਤੀ, ਸਗੋਂ ਉੱਥੇ ਮੌਜੂਦ ਖੇਡ ਮਾਹਿਰਾਂ ਦਾ ਧਿਆਨ ਵੀ ਆਪਣੇ ਵੱਲ ਖਿੱਚਿਆ | ਇਸ ਬੇਮਿਸਾਲ ਸਫਲਤਾ 'ਤੇ ਸਕੂਲ ਦੇ ਨਿਰਦੇਸ਼ਕ ਗੌਰਵ ਗੁਲ੍ਹਾਟੀ, ਪ੍ਰਧਾਨ ਸ੍ਰੀਮਤੀ ਸਲੋਨੀ ਗੁਲ੍ਹਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪਿ੍ੰਸੀਪਲ ਡਾ. ਮੀਨਾਕਸ਼ੀ ਸੂਦ ਨੇ ਜ਼ੀਨਤ, ਉਸ ਦੇ ਕੋਚ ਲਤੀਫ਼ ਮੁਹੰਮਦ ਅਤੇ ਪਰਿਵਾਰ ਨੂੰ ਵਧਾਈ ਦਿੱਤੀ | ਸਕੂਲ ਪ੍ਰਬੰਧਕਾਂ ਨੇ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਜ਼ੀਨਤ ਦੀ ਇਹ ਪ੍ਰਾਪਤੀ ਉਸ ਦੀ ਦਿਨ-ਰਾਤ ਦੀ ਮਿਹਨਤ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ | ਟੈਗੋਰ ਇੰਟਰਨੈਸ਼ਨਲ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਰਿਹਾ ਹੈ | ਸਾਨੂੰ ਮਾਣ ਹੈ ਕਿ ਸਾਡੇ ਸਕੂਲ ਦੀ ਵਿਦਿਆਰਥਣ ਨੇ ਰਾਸ਼ਟਰੀ ਪੱਧਰ 'ਤੇ ਆਪਣੀ ਪਛਾਣ ਬਣਾਈ ਹੈ | ਜ਼ੀਨਤ ਦੀ ਇਸ ਕਾਮਯਾਬੀ ਨੇ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਵਿਚ ਵੀ ਨਵਾਂ ਜੋਸ਼ ਭਰ ਦਿੱਤਾ ਹੈ | ਕੋਚ ਲਤੀਫ਼ ਮੁਹੰਮਦ ਦੀ ਯੋਗ ਰਹਿਨੁਮਾਈ ਹੇਠ ਪ੍ਰਾਪਤ ਕੀਤਾ ਇਹ ਮੈਡਲ ਸਾਬਤ ਕਰਦਾ ਹੈ ਕਿ ਜੇਕਰ ਇਰਾਦਾ ਪੱਕਾ ਹੋਵੇ ਤਾਂ ਕੋਈ ਵੀ ਮੰਜ਼ਿਲ ਹਾਸਲ ਕਰਨੀ ਅਸੰਭਵ ਨਹੀਂ | ਇਸ ਉਪਲਬਧੀ ਨਾਲ ਨਾ ਸਿਰਫ਼ ਸਕੂਲ ਪਰਿਵਾਰ ਵਿਚ ਜਸ਼ਨ ਦਾ ਮਾਹੌਲ ਹੈ, ਸਗੋਂ ਸਮੂਹ ਇਲਾਕਾ ਨਿਵਾਸੀ ਵੀ ਇਸ ਧੀ ਦੀ ਪ੍ਰਾਪਤੀ 'ਤੇ ਫ਼ਖਰ ਮਹਿਸੂਸ ਕਰ ਰਹੇ ਹਨ |
ਪਿਛਲੀ ਖ਼ਬਰ ਸਕਾਲਰਜ਼ ਸਕੂਲ ਨੇ ਸਕੂਲ ਦਾ 24ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਮਾਪਿਆਂ ਨੇ ਆਪਣੇ ਨੌਜਵਾਨ ਪੁੱਤਰ ਨੂੰ ਵਿਦੇਸ਼ 'ਚ ਗੁੰਮ ਕਰਨ ਦੇ ਆਪਣੀ ਨੂੰ ਹ ਤੇ ਏਜੰਟ ਉੱਪਰ ਲਗਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।