05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਲੋਕ ਸੇਵਾ ਮੰਚ ਦੇਵੀਗੜ੍ਹ ਵਲੋਂ 26ਵਾਂ ਵਿਸ਼ਾਲ ਅੱਖਾਂ ਦਾ ਮੁਫ਼ਤ ਨਿਰੀਖਣ ਅਤੇ ਆਪ੍ਰੇਸ਼ਨ ਕੈਂਪ ਲਗਾਇਆ

ਅਜੀਤ ਡੈਸਕ 30-01-2026
ਦੇਵੀਗੜ੍ਹ, 29 ਜਨਵਰੀ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਮੋਹਰੀ ਸਮਾਜ ਸੇਵੀ ਸੰਸਥਾ 'ਲੋਕ ਸੇਵਾ ਮੰਚ' ਵਲੋਂ ਮਾਨਵਤਾ ਦੀ ਸੇਵਾ ਹਿਤ ਇਕ ਸ਼ਲਾਘਾਯੋਗ ਕਦਮ ਚੁੱਕਦਿਆਂ 26ਵਾਂ ਵਿਸ਼ਾਲ ਅੱਖਾਂ ਦਾ ਮੁਫ਼ਤ ਨਿਰੀਖਣ ਅਤੇ ਅਪੇ੍ਰਸ਼ਨ ਕੈਂਪ ਸਫਲਤਾਪੂਰਵਕ ਲਗਾਇਆ ਗਿਆ | ਇਹ ਕੈਂਪ ਪ੍ਰਵਾਸੀ ਪੰਜਾਬੀਆਂ ਅਤੇ ਇਲਾਕਾ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਨੇਪਰੇ ਚੜਿ੍ਹਆ | ਕੈਂਪ ਦਾ ਰਸਮੀ ਉਦਘਾਟਨ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਵਲੋਂ ਕੀਤਾ ਗਿਆ | ਉਨ੍ਹਾਂ ਸੰਸਥਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਖਾਂ ਦੀ ਰੌਸ਼ਨੀ ਦੇਣਾ ਸਭ ਤੋਂ ਵੱਡਾ ਪੁੰਨ ਦਾ ਕਾਰਜ ਹੈ | ਇਸ ਮੌਕੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਕੈਂਪ ਦੌਰਾਨ ਲੋਕ ਸੇਵਾ ਮੰਚ ਦੇ ਅਹੁਦੇਦਾਰਾਂ ਵਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਕੈਂਪ ਵਿਚ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮਾਹਿਰ ਡਾਕਟਰ ਕਮਲਇੰਦਰ ਕੌਰ ਦੀ ਟੀਮ ਨੇ ਆਪਣੀਆਂ ਸੇਵਾਵਾਂ ਨਿਭਾਈਆਂ | ਜਿਨ੍ਹਾਂ ਨੇ ਕੈਂਪ ਦੌਰਾਨ 160 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਜਾਂਚ ਤੋਂ ਬਾਅਦ 60 ਲੋੜਵੰਦ ਵਿਅਕਤੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਦੀਆਂ ਅੱਖਾਂ ਵਿਚ ਆਧੁਨਿਕ ਤਕਨੀਕ ਨਾਲ ਲੈਂਜ਼ ਪਾਏ ਗਏ |
ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ | ਇਸ ਮੌਕੇ ਪ੍ਰਧਾਨ ਕਰਮਜੀਤ ਸਿੰਘ, ਜਨਰਲ ਸਕੱਤਰ ਹਰਜੀਤ ਸਿੰਘ ਬਿੱਟੂ, ਚੇਅਰਮੈਨ ਹਰਦੇਵ ਸਿੰਘ ਘੜਾਮ, ਹਰਵਿੰਦਰ ਸਿੰਘ ਬੱਬੂ, ਹਰੀ ਚੰਦ ਭੋਲੀ, ਬੂਟਾ ਸਿੰਘ ਥਿੰਦ, ਗਣੇਸ਼ੀ ਲਾਲ, ਕਪਿਲ ਚੋਪੜਾ, ਮਨੋਜ ਵਰਮਾ, ਹਰਮੀਕ ਸਿੰਘ, ਦਵਿੰਦਰ ਭੋਲਾ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਝੰਡਾ ਸਿੰਘ, ਸੁਰਜੀਤ ਕਾਲੜਾ, ਚੇਅਰਮੈਨ ਬਲਦੇਵ ਸਿੰਘ, ਬੀਬੀ ਸਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਪੰਚਾਇਤ, ਚੇਅਰਮੈਨ ਵੇਦ ਪ੍ਰਕਾਸ਼, ਕੇਹਰ ਸਿੰਘ, ਰਣਜੀਤ ਸਿੰਘ ਸੰਧੂ, ਪ੍ਰਧਾਨ ਭੁਪਿੰਦਰ ਸਿੰਘ, ਰਾਜਾ ਧੰਜੂ, ਨਰਿੰਦਰ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਯੂਨੀਵਰਸਿਟੀ ਮਾਡਲ ਸਕੂਲ ਦਾ 48ਵਾਂ ਸਾਲਾਨਾ ਖੇਡ ਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਸੰਪੰਨ ਅਗਲੀ ਖ਼ਬਰ ਸਕਾਲਰਜ਼ ਸਕੂਲ ਨੇ ਸਕੂਲ ਦਾ 24ਵਾਂ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।