ਨਾਭਾ, 29 ਜਨਵਰੀ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਦੁਲੱਦੀ ਜ਼ੋਨ ਤੋਂ ਚੋਣ ਜਿੱਤ ਕੇ ਬਲਾਕ ਸੰਮਤੀ ਮੈਂਬਰ ਬਣੇ ਸੰਜੀਵ ਸ਼ਰਮਾ ਹੈਪੀ ਦੁਲੱਦੀ ਵਲੋਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਪਿੰਡ ਦੁਲੱਦੀ ਸਥਿਤ ਬਾਬਾ ਸਮਾਧਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਬਲਾਕ ਸੰਮਤੀ ਮੈਂਬਰ ਸੰਜੀਵ ਸ਼ਰਮਾ ਹੈਪੀ, ਰਵਿੰਦਰ ਸ਼ਰਮਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਨਾਭਾ ਤੇ ਸਮੁੱਚੇ ਸ਼ਰਮਾ ਪਰਿਵਾਰ ਵਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਥੇਦਾਰ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਪਰਿਵਾਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼©੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਬਲਾਕ ਸੰਮਤੀ ਮੈਂਬਰ ਸੰਜੀਵ ਸ਼ਰਮਾ ਹੈਪੀ ਅਤੇ ਰਵਿੰਦਰ ਸ਼ਰਮਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਨਾਭਾ ਵਲੋਂ ਹਲਕਾ ਇੰਚਾਰਜ ਸ੍ਰੋਮਣੀ ਅਕਾਲੀ ਦਲ ਜਥੇਦਾਰ ਮੱਖਣ ਸਿੰਘ ਲਾਲਕਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਪ੍ਰੀਤ ਕੌਰ ਰਾਮਗੜ੍ਹ ਸਾਬਕਾ ਚੇਅਰਮੈਨ ਬਲਾਕ ਸੰਮਤੀ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੀਨੀਅਰ ਅਕਾਲੀ ਆਗੂ ਲਖਵੀਰ ਸਿੰਘ ਲੌਟ, ਸਾਬਕਾ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਟਰੱਕ ਯੂਨੀਅਨ ਪ੍ਰਧਾਨ ਮਨਪ੍ਰੀਤ ਸਿੰਘ ਧਾਰੋਂਕੀ, ਬਲਵਿੰਦਰ ਸਿੰਘ ਬਿੱਟੂ ਢੀਂਗੀ, ਰਾਮ ਕਿ੍ਸ਼ਨ ਭੱਲਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਅਲੌਹਰਾਂ, ਸਾਬਕਾ ਪ੍ਰਧਾਨ ਸੁਰਿੰਦਰ ਗੁਪਤਾ, ਜਥੇਦਾਰ ਮੋਹਨ ਸਿੰਘ ਰਾਮਗੜ੍ਹ, ਸੁਖਵਿੰਦਰ ਸਿੰਘ ਛੀਟਾਂਵਾਲਾ ਆਦਿ ਮੌਜੂਦ ਸਨ |