ਭਾਦਸੋਂ, 29 ਜਨਵਰੀ (ਪ੍ਰਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਨਾਭਾ ਦੇ ਹੋਣਹਾਰ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਪਿੰਡ ਫਤਿਹਪੁਰ ਵਿਖੇ ਹਲਕੇ ਦੇ ਮੀਡੀਆ ਇੰਚਾਰਜ ਲਾਲੀ ਫਤਿਹਪੁਰ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਯੂਥ ਆਗੂ ਲਾਲੀ ਫਤਿਹਪੁਰ ਅਤੇ ਸਰਬਜੀਤ ਸਿੰਘ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਲੋਈ ਅਤੇ ਸਿਰਪਾਉ ਭੇਂਟ ਕਰਕੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹਰ ਵਰਗ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ ਮਿਲੇਗਾ ਅਤੇ ਪੰਜਾਬ ਦੇ ਵਸਨੀਕ ਇਸ ਸਕੀਮ ਦਾ ਲਾਭ ਲੈ ਸਕਣਗੇ ਅਤੇ ਇਹ ਯੋਜਨਾ ਪੰਜਾਬ ਵਾਸੀਆਂ ਲਈ ਵਰਦਾਨ ਸਾਬਤ ਹੋਵੇਗੀ ਕਿਉਂਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਦੇ ਸਮਾਰਟ ਕਾਰਡ ਬਣਾਏ ਜਾ ਰਹੇ ਹਨ ਅਤੇ 65 ਲੱਖ ਪਰਿਵਾਰ ਇਸ ਯੋਜਨਾ ਦਾ ਲਾਭ ਉਠਾਉਣਗੇ ਅਤੇ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ | ਇਸ ਮੌਕੇ ਯੂਥ ਆਗੂ ਲਾਡੀ ਖਹਿਰਾ ਤੇ ਜਸਕਰਨਵੀਰ ਸਿੰਘ ਤੇਜੇ ਵੀ ਮੌਜੂਦ ਸਨ |