ਪਟਿਆਲਾ, 29 ਜਨਵਰੀ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਗਰੁੱਪ ਆਫ ਕਾਲਜਿਜ਼ ਵਿਖੇ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਪੂਰਵਕ ਮਨਾਇਆ ਗਿਆ | ਜਿਸ 'ਚ ਕਾਲਜ ਦੇ ਚੇਅਰਮੈਨ ਤਰਸੇਮ ਸੈਣੀ ਅਤੇ ਪਿ੍ੰਸੀਪਲ ਡਾ. ਮੀਨੂੰ ਸਿੰਘ ਸਚਾਨ ਨੇ ਬੜੇ ਹੀ ਆਦਰਪੂਰਵਕ ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਦੇ ਨਾਲ ਹੀ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਣ ਦਾ ਗਾਇਨ ਕੀਤਾ ਗਿਆ | ਕਾਲਜ ਦੇ ਐਨ.ਸੀ.ਸੀ. ਦੇ ਕੈਡਿਟਾਂ ਵਲੋਂ ਪਰੇਡ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ ਤੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਕਾਲਜ ਦੇ ਚੇਅਰਮੈਨ ਤਰਸੇਮ ਸੈਣੀ ਵਲੋਂ ਗਣਤੰਤਰ ਦਿਵਸ ਦੀ ਮਹਾਨਤਾ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਦਿਨ ਸਿਰਫ ਇਕ ਰਾਸ਼ਟਰੀ ਜਸ਼ਨ ਨਹੀਂ ਹੈ, ਇਹ ਉਸ ਦਿਨ ਨੂੰ ਸ਼ਰਧਾਂਜਲੀ ਹੈ ਜਦੋਂ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜਿਸ ਨੇ ਭਾਰਤ ਨੂੰ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਰੂਪ ਦਿੱਤਾ ਸੀ ਇਹ ਉਨ੍ਹਾਂ ਆਦਰਸ਼ਾਂ ਦਾ ਸਨਮਾਨ ਕਰਨ ਦਾ ਪਲ ਹੈ ਜੋ ਸਾਨੂੰ ਪਰਿਭਾਸ਼ਿਤ ਕਰਦੇ ਹਨ | ਸਾਡੇ ਸੰਵਿਧਾਨ ਨਿਰਮਾਤਾ ਡਾ.ਅੰਬੇਦਕਰ ਦੀ ਅਣਥੱਕ ਮਿਹਨਤ ਸਦਕਾ ਸਾਡੇ ਆਪਣੇ ਕਾਇਦੇ ਕਾਨੂੰਨ ਬਣ ਕੇ ਤਿਆਰ ਹੋਏ ਸਨ | ਇਸ ਦਿਨ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੇ ਵੱਡੇ-ਵੱਡੇਰਿਆਂ ਦੇ ਕੀਤੇ ਕੰਮਾਂ ਨੂੰ ਸ਼ੁਕਰਾਨੇ ਵਜੋਂ ਯਾਦ ਕੀਤਾ ਜਾਂਦਾ ਹੈ | ਜਿਸ ਦੇ ਰੌਸ਼ਨ ਸੰਵਿਧਾਨ 'ਚ ਭਾਰਤ ਦਾ ਇੱਜ਼ਤ ਮਾਣ ਅਤੇ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ | ਇਸ ਸਮੇਂ ਕਾਲਜ ਦਾ ਸਮੂਹ ਸਟਾਫ਼ ਵੀ ਮੌਜੂਦ ਸੀ |