04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਹੁਣ ਸਬ-ਡਵੀਜ਼ਨ ਪੱਧਰ 'ਤੇ ਵੀ ਹੋਣਗੀਆਂ ਮਹੀਨਾਵਾਰ ਸਮੀਖਿਆ ਮੀਟਿੰਗਾਂ-ਡਿਪਟੀ ਕਮਿਸ਼ਨਰ

ਅਜੀਤ ਡੈਸਕ 30-01-2026
ਪਟਿਆਲਾ, 29 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਮਹੀਨਾਵਾਰ ਮੀਟਿੰਗ 'ਚ ਸਮੂਹ ਐੱਸ.ਡੀ.ਐੱਮ. ਨੂੰ ਹਦਾਇਤ ਕੀਤੀ ਗਈ ਕਿ ਜਿਵੇਂ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੀ ਮਹੀਨਾਵਾਰ ਮੀਟਿੰਗ ਵਿਚ ਹਰ ਵਿਭਾਗ ਦਾ ਮੁਖੀ ਆਪਣੇ ਵਿਭਾਗ ਦੀ ਕਾਰਗੁਜ਼ਾਰੀ ਅਤੇ ਪੀਪੀਟੀ ਲੈ ਕੇ ਆਉਂਦਾ ਹੈ ਉਸੇ ਤਰਜ਼ 'ਤੇ ਸਬ-ਡਵੀਜ਼ਨ ਪੱਧਰ 'ਤੇ ਵਿਭਾਗ ਦਾ ਮੁਖੀ ਐੱਸ.ਡੀ.ਐੱਮ. ਦੀ ਪ੍ਰਧਾਨਗੀ ਵਿਚ ਹੋਣ ਵਾਲੀ ਮਹੀਨਾਵਾਰ ਮੀਟਿੰਗ 'ਚ ਆਪਣੀ ਕਾਰਗੁਜ਼ਾਰੀ ਲੈ ਕੇ ਆਵੇਗਾ | ਡਿਪਟੀ ਕਮਿਸ਼ਨਰ ਨੇ ਸਮੂਹ ਐੱਸ.ਡੀ.ਐੱਮ. ਨੂੰ ਆਪਣੀ ਸਬ-ਡਵੀਜ਼ਨ ਵਿਚ ਨਿਯਮਤ ਮੀਟਿੰਗਾਂ ਕਰਕੇ ਹਰ ਮਹੀਨੇ ਕੰਮਾਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ | ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਕੇ ਜ਼ਿਲ੍ਹੇ ਨੂੰ ਸਿਹਤਮੰਦ, ਸਾਫ਼-ਸੁਥਰਾ ਅਤੇ ਵਿਕਸਿਤ ਬਣਾਉਣ ਵਿਚ ਯੋਗਦਾਨ ਪਾਉਣ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਸਿਵਲ ਸਰਜਨ ਨੂੰ ਹਦਾਇਤਾਂ ਦਿੱਤੀਆਂ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਦਵਾਈਆਂ ਦੀ ਉਪਲਬਧਤਾ, ਡਾਕਟਰਾਂ ਦੀ ਹਾਜ਼ਰੀ ਅਤੇ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ | ਡੀ.ਸੀ. ਵਲੋਂ ਮੀਟਿੰਗ ਵਿਚ ਪੀਣ ਵਾਲੇ ਪਾਣੀ ਦੀ ਗੁਣਵੱਤਾ, ਵਾਟਰ ਸਪਲਾਈ ਕੁਨੈਕਸ਼ਨਾਂ, ਸੀਵਰੇਜ ਸਿਸਟਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਵੀ ਸਮੀਖਿਆ ਕੀਤੀ ਗਈ | ਇਸ ਮੌਕੇ ਜਸ਼ਨਪ੍ਰੀਤ ਕੌਰ ਗਿੱਲ, ਇਸਮਤ ਵਿਜੇ ਸਿੰਘ, ਸਮੂਹ ਐੱਸ ਡੀ ਐੱਮਜ, ਬਬਨਦੀਪ ਸਿੰਘ ਵਾਲੀਆ, ਅੰਕਿਤਾ ਅਗਰਵਾਲ, ਸਤੀਸ਼ ਚੰਦਰ, ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਨਿਸ਼ਾਨ ਸਿੰਘ ਸਿੱਧੂ ਪਹਿਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਛੱਡ ਕੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ... ਅਗਲੀ ਖ਼ਬਰ ਵਿਧਾਨ ਸਭਾ ਦੀ ਕਮੇਟੀ ਨੇ ਕੀਤਾ ਪਟਿਆਲਾ ਜੇਲ੍ਹ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।