04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਅਜੀਤ ਡੈਸਕ 30-01-2026
ਸਮਾਣਾ, 29 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸ਼ਹੀਦ ਬਾਬਾ ਦੀਪ ਸਿੰਘ ਦਲ ਪੰਜਾਬ ਵਲੋਂ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਲ ਪੰਜਾਬ ਵਲੋਂ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਯੂਨੀਅਨ, ਘੱਗਾ ਰੋਡ ਵਿਖੇ ਮਨਾਇਆ ਗਿਆ | ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਸੁਸਾਇਟੀਆਂ ਤੇ ਸੰਗਤਾਂ ਦੇ ਯੋਗਦਾਨ ਤਹਿਤ 24 ਜਨਵਰੀ ਦਿਨ ਸ਼ਨੀਵਾਰ ਨੂੰ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਬੀਤੇ ਕੱਲ੍ਹ 26 ਜਨਵਰੀ ਨੂੰ ਪਾਏ ਗਏ ਤੇ ਰਾਗੀਆਂ, ਢਾਡੀਆਂ ਤੇ ਕਥਾਵਾਚਕਾਂ ਵਲੋਂ ਸੰਗਤਾਂ ਨੂੰ ਰਸ-ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਦਲ ਦੇ ਪ੍ਰਧਾਨ ਜਥੇਦਾਰ ਦਲਜੀਤ ਸਿੰਘ ਰਿੰਪਲ ਪੰਜਰਥ ਵਲੋਂ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਭਾਈ ਸਰਦੂਲ ਸਿੰਘ ਅਣਖੀ, ਅਖੰਡ ਕੀਰਤਨੀ ਜਥਾ ਭਾਈ ਸਤਿੰਦਰਪਾਲ ਸਿੰਘ ਲੁਧਿਆਣਾ ਵਾਲੇ ਤੇ ਭਾਈ ਸੁਖਵਿੰਦਰ ਸਿੰਘ ਪਟਿਆਲਾ ਵਾਲਿਆਂ ਦਾ ਆਉਣ 'ਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਮੁੱਖ ਸੇਵਾਦਾਰ ਦਲਜੀਤ ਸਿੰਘ ਰਿੰਪਲ ਪੰਜਰਥ ਜੋ ਮੌਜੂਦਾ ਸਮੇਂ ਵਿਦੇਸ਼ 'ਚ ਅਮਰੀਕਾ ਗਏ ਹੋਏ ਹਨ ਨੇ ਆਖਿਆ ਕਿ ਦਲ ਵਲੋਂ ਦੋ ਦਹਾਕੇ ਦੇ ਵੱਧ ਸਮੇਂ ਤੋਂ ਸ਼ਹੀਦ ਬਾਬਾ ਦੀਪ ਸਿੰਘ ਦਲ ਦਾ ਜਨਮ ਦਿਹਾੜਾ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਸੀ ਪਰੰਤੂ ਕੁੱਝ ਕਾਰਨਾ ਕਰਕੇ ਜਗ੍ਹਾ ਦੀ ਤਬਦੀਲੀ ਕਰਦਿਆਂ ਇਸ ਵਾਰੀ ਸਮਾਗਮ ਗੁਰਦੁਆਰਾ ਟਰੱਕ ਯੂਨੀਅਨ ਵਿਖੇ ਕੀਤਾ ਜਾ ਰਿਹਾ ਹੈ ਜਿਸ ਦਾ ਕਾਰਨ ਆਉਣ ਵਾਲੇ ਸਮੇਂ 'ਚ ਦਸਿਆ ਜਾਵੇਗਾ | ਉਨ੍ਹਾਂ ਆਖਿਆ ਕਿ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਉਨ੍ਹਾਂ ਦੇ ਪਿਤਾ ਵਲੋਂ ਮਨਾਉਣਾ ਸ਼ੁਰੂ ਕੀਤਾ ਗਿਆ ਸੀ, ਜੋ ਉਨ੍ਹਾਂ ਦੀ ਸਾਰੀ ਉਮਰ ਤੱਕ ਜਾਰੀ ਰਹੇਗਾ | ਇਸ ਮੌਕੇ ਸਮਾਗਮ ਦੌਰਾਨ ਦਲ ਦੇ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਲਾਡੀ ਤੇ ਹੋਰ ਅਹੁਦੇਦਾਰਾਂ ਵਲੋਂ ਆਈਆਂ ਸੰਗਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਨਮਾਨਿਤ ਸ਼ਖ਼ਸੀਅਤਾਂ 'ਚ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਜਗਮੀਤ ਸਿੰਘ ਹਰਿਆਊ, ਮਹਿਲਾ ਕਾਂਗਰਸ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਦੀਪੂ ਬਾਲੀ, ਬਾਬਾ ਮਨੀ ਸਿੰਘ ਘੋੜਿਆਂ ਵਾਲੇ, ਰਾਣਾ ਸੇਖੋਂ, ਸਾਬਕਾ ਸਰਪੰਚ ਰਜਿੰਦਰ ਸਿੰਘ ਛੰਨਾ, ਪ੍ਰਤਾਪ ਸਿੰਘ ਢਕੜੱਬਾ, ਅਮਰੀਕ ਸਿੰਘ ਪਹਾੜਪੁਰ, ਅਮਰਜੀਤ ਸਿੰਘ ਮਰੋੜੀ, ਅਮਰਜੀਤ ਸਿੰਘ ਗੁਰਾਇਆ, ਰਣਜੀਤ ਸਿੰਘ ਖੇੜਕੀ, ਲਖਵਿੰਦਰ ਸਿੰਘ ਮੀਤ ਪ੍ਰਧਾਨ ਨਗਰ ਕੌਂਸਲ ਦੇਵੀਗੜ੍ਹ, ਅਜੈ ਭਿੰਡੀ ਆਦਿ ਸ਼ਾਮਿਲ ਹਨ |
ਪਿਛਲੀ ਖ਼ਬਰ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਕੀਤੀ ਅਚਨਚੇਤ ਜਾਂਚ ਅਗਲੀ ਖ਼ਬਰ ਨਿਸ਼ਾਨ ਸਿੰਘ ਸਿੱਧੂ ਪਹਿਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਛੱਡ ਕੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।