04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਕੀਤੀ ਅਚਨਚੇਤ ਜਾਂਚ

ਅਜੀਤ ਡੈਸਕ 30-01-2026
ਪਟਿਆਲਾ, 29 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਤਿ੍ਪੜੀ 'ਚ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਇਸ ਨਿਰੀਖਣ ਦਾ ਮੁੱਖ ਉਦੇਸ਼ ਇਸ ਇਲਾਕੇ 'ਚ ਸਫ਼ਾਈ ਵਿਵਸਥਾ ਦੀ ਸਮੀਖਿਆ ਕਰਨਾ ਅਤੇ ਕੂੜਾ ਪ੍ਰਬੰਧਨ ਸੰਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਂਚ ਕਰਨਾ ਸੀ | ਦੀਪਜੋਤ ਕੌਰ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਖ਼ਾਸ ਤੌਰ 'ਤੇ ਇਲਾਕੇ ਦੀ ਸਾਫ-ਸਫਾਈ, ਘਰਾਂ ਤੋਂ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਅਤੇ ਕੂੜੇ ਨੂੰ ਵੱਖੋ-ਵੱਖ ਕਰਨ 'ਤੇ ਧਿਆਨ ਦਿੱਤਾ ਗਿਆ | ਉਨ੍ਹਾਂ ਨੇ ਮੌਕੇ 'ਤੇ ਮੌਜੂਦ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਹੀ ਕੂੜਾ ਦੀ ਰੇਹੜੀ ਵਾਲੇ ਨੂੰ ਸੌਂਪਣ | ਦੀਪਜੋਤ ਕੌਰ ਨੇ ਇਸ ਦੇ ਨਾਲ ਹੀ ਲੋਕਾਂ ਨੂੰ ਸਖ਼ਤ ਵੀ ਹਦਾਇਤ ਦਿੱਤੀ ਕਿ ਕੂੜੇ ਨੂੰ ਖੁੱਲ੍ਹੇ 'ਚ ਨਾ ਸੁੱਟਿਆ ਜਾਵੇ ਅਤੇ ਆਪਣੇ ਆਲੇ-ਦੁਆਲੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ 'ਚ ਨਗਰ ਨਿਗਮ ਦਾ ਸਹਿਯੋਗ ਕੀਤਾ ਜਾਵੇ | ਸੰਯੁਕਤ ਕਮਿਸ਼ਨਰ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ ਵਲੋਂ ਸਾਫ-ਸਫਾਈ ਅਤੇ ਸੈਗਰੀਗੇਸਨ ਨੂੰ ਲਾਗੂ ਕਰਨ ਲਈ ਨਿਯਮਤ ਤੌਰ 'ਤੇ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦਾ ਮਕਸਦ ਸਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਉਣਾ ਹੈ, ਜਿਸ ਲਈ ਨਾਗਰਿਕਾਂ ਦੀ ਸਹਿਯੋਗ ਬਹੁਤ ਜ਼ਰੂਰੀ ਹੈ | ਚੈਕਿੰਗ ਦੌਰਾਨ ਸੈਨੀਟੇਸ਼ਨ ਅਫ਼ਸਰ ਨਵਦੀਪ ਸ਼ਰਮਾ, ਇਲਾਕੇ ਦੇ ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ, ਜਗਤਾਰ ਸਿੰਘ ਤੇ ਮੋਹਿਤ ਜਿੰਦਲ ਅਤ ਇਲਾਕੇ ਦੇ ਕੂੜਾ ਚੁੱਕਣ ਵਾਲੇ ਵੀ ਮੌਜੂਦ ਸਨ | ਟੀਮ ਨੇ ਸੜਕਾਂ, ਗਲੀਆਂ, ਸਰਵਜਨਕ ਥਾਵਾਂ ਅਤੇ ਕੂੜਾ ਇਕੱਠਾ ਕਰਨ ਦੇ ਪ੍ਰਬੰਧਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਕੀਤਾ ਹਿਮਾਲਿਆ ਕਿ੍ਮਰੀ ਡਾਇਰੀ ਫਾਰਮ ਦਾ ਦੌਰਾ ਅਗਲੀ ਖ਼ਬਰ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।