ਨਾਭਾ, 29 ਜਨਵਰੀ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਨਾਭਾ ਪਹੁੰਚੇ ਹੋਏ ਸਨ | ਜਿੱਥੇ ਉਨ੍ਹਾਂ ਨੇ ਪਹਿਲਾਂ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ | ਉਪਰੰਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਲੋਂ ਨੇੜਲੇ ਪਿੰਡ ਰੋਹਟੀ ਬਸਤਾ ਸਿੰਘ ਵਿਖੇ ਹਿਮਾਲਿਆ ਕਿ੍ਮਰੀ ਡਾਇਰੀ ਫਾਰਮ ਦਾ ਦੌਰਾ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਨੌਜਵਾਨਾਂ ਨੂੰ ਡਾਇਰੀ ਦੇ ਧੰਦੇ ਨਾਲ ਜੋੜਿਆ ਜਾਵੇਗਾ ਕਿਉਂ ਜੋ ਡਾਇਰੀ ਦਾ ਧੰਦਾ ਬਹੁਤ ਹੀ ਲਾਹੇਵੰਦ ਹੈ | ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਨਾਭਾ ਮੱਖਣ ਸਿੰਘ ਲਾਲਕਾ, ਹਲਕਾ ਇੰਚਾਰਜ ਪਟਿਆਲਾ ਦਿਹਾਤੀ ਜਸਪਾਲ ਸਿੰਘ ਬਿੱਟੂ ਚੱਠਾ, ਗੁਰਸੇਵਕ ਸਿੰਘ ਗੋਲੂ ਸ਼ਹਿਰੀ ਬਲਾਕ ਪ੍ਰਧਾਨ, ਗੁਰਤੇਜ ਸਿੰਘ ਕੌਲ ਆਦਿ ਪਾਰਟੀ ਵਰਕਰ ਮੌਜੂਦ ਸਨ |