04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵਿਧਾਇਕ ਦੇਵ ਮਾਨ ਨੇ ਮਿ੍ਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 30-01-2026
ਨਾਭਾ, 29 ਜਨਵਰੀ (ਜਗਨਾਰ ਸਿੰਘ ਦੁਲੱਦੀ)-ਪਿਛਲੀ ਦੇਰ ਸ਼ਾਮ ਨਾਭਾ 'ਚ ਕੁਝ ਨੌਜਵਾਨਾਂ ਵਲੋਂ ਇਕ ਪੁਲਿਸ ਮੁਲਾਜ਼ਮ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਮਿ੍ਤਕ ਪੁਲਿਸ ਮੁਲਾਜ਼ਮ ਦਾ ਪਰਿਵਾਰ ਸਦਮੇ 'ਚ ਹੈ | ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮਿ੍ਤਕ ਹੌਲਦਾਰ ਅਮਨਦੀਪ ਸਿੰਘ ਦੇ ਭਰਾ ਦਾ ਹਾਲ ਚਾਲ ਜਾਣਿਆ, ਜੋ ਕਿ ਹਸਪਤਾਲ 'ਚ ਜੇਰੇ ਇਲਾਜ ਹੈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪਰਿਵਾਰ ਨੂੰ ਪੂਰਾ ਇਨਸਾਫ਼ ਦਵਾਇਆ ਜਾਵੇਗਾ ਅਤੇ ਉਨ੍ਹਾਂ ਨੇ ਪੁਲਿਸ ਨੂੰ ਸਖ਼ਤ ਹਦਾਇਤ ਜਾਰੀ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਇਸ ਮਾਮਲੇ 'ਚ ਢਿੱਲ ਨਾ ਵਰਤੀ ਜਾਵੇ |
ਕੀ ਕਹਿਣਾ ਪਰਿਵਾਰਕ ਮੈਂਬਰਾਂ ਦਾ
ਮਿ੍ਤਕ ਪੁਲਿਸ ਮੁਲਾਜ਼ਮ ਅਮਨਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲ ਜਾਂਦਾ ਅਤੇ ਪੁਲਿਸ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ ਤਾਂ ਉਹ ਮਿ੍ਤਕ ਅਮਨਦੀਪ ਸਿੰਘ ਦੀ ਦੇਹ ਦਾ ਸਸਕਾਰ ਨਹੀਂ ਕਰਨਗੇ |
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਪਹੁੰਚੇ ਮੁੱਖ ਦਫ਼ਤਰ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।