04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਟ੍ਰੈਫ਼ਿਕ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ, ਲੋਕਾਂ ਨੂੰ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਅਜੀਤ ਡੈਸਕ 30-01-2026
ਘਨੌਰ, 29 ਜਨਵਰੀ (ਸਰਦਾਰਾ ਸਿੰਘ ਲਾਛੜੂ)-ਰਾਸ਼ਟਰੀ ਸੜਕ ਸੁਰੱਖਿਆ ਮਹੀਨੇ (1 ਜਨਵਰੀ ਤੋਂ 31 ਜਨਵਰੀ) ਦੇ ਮੱਦੇਨਜ਼ਰ, ਐੱਸ.ਐੱਸ.ਪੀ. ਪਟਿਆਲਾ ਅਤੇ ਟ੍ਰੈਫਿਕ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਘਨੌਰ ਨਹਿਰ ਦੇ ਪੁਲ 'ਤੇ ਜਾਗਰੂਕਤਾ ਮੁਹਿੰਮ ਚਲਾਈ ਗਈ | ਟ੍ਰੈਫਿਕ ਇੰਚਾਰਜ ਇਕਬਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਵੱਖ-ਵੱਖ ਵਾਹਨਾਂ, ਖ਼ਾਸ ਕਰਕੇ ਆਟੋ-ਰਿਕਸ਼ਾ ਅਤੇ ਟੈਂਪੂਆਂ ਦੇ ਪਿੱਛੇ ਰਿਫ਼ਲੈਕਟਰ ਲਗਾਏ | ਇਸ ਮੌਕੇ ਟ੍ਰੈਫਿਕ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਧੁੰਦ ਦੇ ਮੌਸਮ 'ਚ ਵਿਜੀਬਿਲਟੀ ਘੱਟ ਹੋਣ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ | ਇਹ ਰਿਫ਼ਲੈਕਟਰ ਰਾਤ ਅਤੇ ਧੁੰਦ ਦੇ ਸਮੇਂ ਦੂਰੋਂ ਚਮਕਦੇ ਹਨ, ਜਿਸ ਨਾਲ ਪਿੱਛੇ ਆ ਰਹੇ ਵਾਹਨ ਚਾਲਕ ਸੁਚੇਤ ਹੋ ਜਾਂਦੇ ਹਨ | ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵਲੋਂ ਸਕੂਲਾਂ, ਕਾਲਜਾਂ ਅਤੇ ਫ਼ੈਕਟਰੀਆਂ 'ਚ ਜਾ ਕੇ ਡਰਾਈਵਰਾਂ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਨੌਜਵਾਨਾਂ ਨੂੰ ਹੈਲਮਟ ਪਾਉਣ, ਟਿ੍ਪਲ ਰਾਈਡਿੰਗ ਨਾ ਕਰਨ ਅਤੇ ਤੇਜ਼ ਰਫ਼ਤਾਰ ਤੋਂ ਬਚਣ ਦੀ ਚਿਤਾਵਨੀ ਦਿੱਤੀ ਗਈ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਹੀਨੇ ਜਾਗਰੂਕਤਾ 'ਤੇ ਜੋਰ ਦਿੱਤਾ ਜਾ ਰਿਹਾ ਹੈ ਪਰ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ |
ਪਿਛਲੀ ਖ਼ਬਰ ਕਬੀਰ ਦਾਸ ਦੀ ਅਗਵਾਈ 'ਚ ਅਹਿਮ ਆਗੂ ਸ਼ੋ੍ਰਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਨੀਰੂ ਸ਼ਰਮਾ ਨਗਰ ਕੌਂਸਲ ਨਾਭਾ ਦੇ ਬਣੇ ਕਾਰਜਕਾਰੀ ਪ੍ਰਧਾਨ ਤੇ ਜਸਦੀਪ ਖੰਨਾ ਮੀਤ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।