04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕਬੀਰ ਦਾਸ ਦੀ ਅਗਵਾਈ 'ਚ ਅਹਿਮ ਆਗੂ ਸ਼ੋ੍ਰਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਅਜੀਤ ਡੈਸਕ 30-01-2026
ਪਾਤੜਾਂ, 29 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਕਸਬਾ ਘੱਗਾ ਤੋਂ ਸਾਬਕਾ ਕੌਂਸਲਰ ਬੀਬੀ ਹਰਵਿੰਦਰ ਕੌਰ ਅਤੇ ਉਨ•ਾਂ ਦੇ ਪਤੀ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੁਰੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਸਿਰੋਪਾਉ ਪਾ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿਨ-ਰਾਤ ਲੋਕਾਂ ਅੰਦਰ ਰਹਿ ਕੇ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਨੂੰ ਦੇਖਦਿਆਂ ਸ਼ੋ੍ਰਮਣੀ ਅਕਾਲੀ ਦਲ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋ ਰਹੇ ਹਨ, ਜਿਸ ਨਾਲ ਸ਼ੋ੍ਰਮਣੀ ਅਕਾਲੀ ਦਲ ਦਿਨੋ-ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ | ਬਾਬੂ ਕਬੀਰ ਦਾਸ ਨੇ ਕਿਹਾ ਕਿ ਜਿਸ ਤਰ•ਾਂ ਰੋਜ਼ਾਨਾ ਵੱਖ-ਵੱਖ ਪਾਰਟੀਆਂ ਨੂੰ ਲੋਕ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਰਹੇ ਹਨ ਉਸ ਨਾਲ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ | ਉਨ•ਾਂ ਕਿਹਾ ਕਿ ਪੰਜਾਬ ਅੰਦਰ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਹਲਕਾ ਸ਼ੁਤਰਾਣਾ ਅੰਦਰ ਰੁਕੇ ਹੋਏ ਵਿਕਾਸ ਕਾਰਜ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਆਏ ਸਾਬਕਾ ਕੌਂਸਲਰ ਬੀਬੀ ਹਰਵਿੰਦਰ ਕੌਰ ਅਤੇ ਉਨ•ਾਂ ਦੇ ਪਤੀ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੁਰੀ ਨੇ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਤੋਂ ਪ੍ਰਭਾਵਿਤ ਹੋ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਦਿਨ ਰਾਤ ਸ਼੍ਰੋਮਣੀ ਅਕਾਲੀ ਦਲ ਦੀ ਚੜ•ਦੀਕਲਾ ਲਈ ਕੰਮ ਕਰਨਗੇ | ਇਸ ਮੌਕੇ ਇੱਥੇ ਡਾ. ਬਹਾਦਰ ਸਿੰਘ, ਸਰਕਲ ਘੱਗਾ ਦੇ ਪ੍ਰਧਾਨ ਰਣਜੀਤ ਸਿੰਘ ਸ਼ਾਹੀ, ਯੂਥ ਪ੍ਰਧਾਨ ਗੋਪੀ ਸਰਪੰਚ, ਬਲਵਿੰਦਰ ਸਿੰਘ ਬਬਲੀ ਸਾਬਕਾ ਕੌਂਸਲਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਖ਼ਸੀਅਤ ਦੇ ਬਹੁ-ਪੱਖੀ ਵਿਕਾਸ 'ਚ ਸਹਿ-ਅਕਾਦਮਿਕ ਗਤੀਵਿਧੀਆਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ-ਡਾ. ਜਗਦੀਪ ਸਿੰਘ ਅਗਲੀ ਖ਼ਬਰ ਟ੍ਰੈਫ਼ਿਕ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ, ਲੋਕਾਂ ਨੂੰ ਨਿਯਮਾਂ ਪ੍ਰਤੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।