23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੰਜਾਬ ਕਾਲਜ ਆਫ ਐਜੂਕੇਸ਼ਨ ਵਿਖੇ 7 ਦਿਨਾਂ ਐਨ.ਐੱਸ.ਐੱਸ. ਕੈਂਪ ਆਰੰਭ

ਅਜੀਤ ਡੈਸਕ 18-02-2026
ਬਹਾਦਰਗੜ੍ਹ, 17 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਕਾਲਜ ਆਫ ਐਜੂਕੇਸ਼ਨ ਵਿਖੇ ਸੱਤ ਦਿਨਾਂ ਐਨ. ਐੱਸ.ਐੱਸ. ਕੈਂਪ ਆਰੰਭ ਕੀਤਾ ਗਿਆ | ਇਸ ਦੇ ਉਦਘਾਟਨੀ ਸਮਾਰੋਹ 'ਚ ਚੇਅਰਮੈਨ ਡਾ. ਰਾਮ ਸਿੰਘ ਢੱਲ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਕਾਲਜ ਦੇ ਪਿ੍ੰਸੀਪਲ ਡਾ. ਪਰਾਵੀਨ ਅਤੇ ਐੱਚ.ਓ.ਡੀ. ਡਾ. ਭੁਪਿੰਦਰ ਕੌਰ ਵਲੋਂ ਮੁੱਖ ਮਹਿਮਾਨਾਂ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ ਅਤੇ ਕਾਲਜ ਦੇ ਐਨ.ਐੱਸ.ਐੱਸ. ਵਿਭਾਗ ਦੇ ਕੋਆਰਡੀਨੇਟਰ ਡਾ. ਚਰਨਜੀਤ ਸਿੰਘ ਸੋਹੀ ਵਲੋਂ ਵਿਦਿਆਰਥੀਆਂ ਨੂੰ ਐਨ.ਐੱਸ.ਐੱਸ. ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਵਿਦਿਆਰਥੀਆਂ ਨੂੰ ਕੈਂਪ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਕਾਲਜ ਦੇ ਦੂਸਰੇ ਕੈਂਪ ਪ੍ਰਬੰਧਕ ਪ੍ਰੋ. ਗਗਨਦੀਪ, ਪ੍ਰੋ. ਨੀਕਿਤਾ ਅਤੇ ਪ੍ਰੋ. ਸੰਤੋਸ਼ ਵੈਧਯ ਨੇ ਕੈਂਪ ਬਾਰੇ ਜਾਣਕਾਰੀ ਦਿੱਤੀ |
ਕਾਲਜ ਦੇ ਡੀਨ ਡਾ. ਰਮਨਜੀਤ ਕੌਰ ਅਤੇ ਰਜਿਸਟਰਾਰ ਡਾ. ਨੈਨਸੀ ਵਲੋਂ ਵਿਦਿਆਰਥੀਆਂ ਨੂੰ ਇਸ ਕੈਂਪ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ | ਕੈਂਪ ਦੇ ਦੂਸਰੇ ਦਿਨ ਪਿੰਡ ਰਾਏਪੁਰ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਵਿਸ਼ੇਸ਼ ਮੁਹਿੰਮ ਚਲਾਈ ਗਈ ਅਤੇ ਕੈਂਪ ਦੇ ਤੀਸਰੇ ਦਿਨ ਕਰੈਡਿਟ ਜਾਗਰੂਕਤਾ ਪ੍ਰੋਗਰਾਮ ਸੰਬੰਧੀ ਵਰਕਸ਼ਾਪ ਲਗਾਈ ਗਈ | ਜਿਸ 'ਚ ਡਾ. ਸੁਲਖਸ਼ਨਾ, ਡਾ. ਬਲਪ੍ਰੀਤ ਸਿੰਘ ਅਤੇ ਮੁੰਬਈ ਸਟੌਕ ਐਕਸਚੇਂਜ ਤੋਂ ਪੁਨੀਤ ਸਕਸੈਨਾ ਨੇ ਸ਼ਿਰਕਤ ਕੀਤੀ | ਫ਼ਸਟ ਏਡ ਸੇਫ਼ਟੀ ਸਿਹਤ ਜਾਗਰੂਕਤਾ ਮਿਸ਼ਨ ਦੇ ਚੀਫ਼ ਟਰੇਨਰ ਕਾਕਾ ਰਾਮ ਨੇ ਵਿਦਿਆਰਥੀਆਂ ਨੂੰ ਫ਼ਸਟ ਏਡ ਦੀ ਵਿਸ਼ੇਸ਼ ਜਾਣਕਾਰੀ ਦਿੱਤੀ | ਰਾਮ ਸਰਣ ਟ੍ਰੈਫਿਕ ਪੁਲਿਸ ਪਟਿਆਲਾ ਵਲੋਂ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ | ਕੈਂਪ 'ਚ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਪਰਮਜੀਤ ਕੌਰ, ਪ੍ਰੋ.ਅਮਨਪ੍ਰੀਤ ਕੌਰ, ਪ੍ਰੋ. ਨੀਤੂ ਅਹੂਜਾ, ਪ੍ਰੋ. ਕਿਰਨਦੀਪ ਕੌਰ, ਮਮਤਾ ਅਤੇ ਸੰਜੀਵ ਕੁਮਾਰ ਸ਼ਾਮਿਲ ਹੋਏ |
ਪਿਛਲੀ ਖ਼ਬਰ ਭਾਸ਼ਾ ਵਿਭਾਗ ਨੇ ਪੰਜਾਬ ਭਵਨ 'ਚ ਸੁਸ਼ੋਭਿਤ ਕੀਤੀਆਂ 20 ਦਾਨਿਸ਼ਵਰਾਂ ਦੀਆਂ ਤਸਵੀਰਾਂ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।