23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਜੱਸੀ ਸੋਹੀਆਂ ਵਾਲਾ ਨੇ ਐਡਵੋਕੇਟ ਮੋਹਲ ਨੂੰ ਬੀ.ਸੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ

ਅਜੀਤ ਡੈਸਕ 18-02-2026
ਨਾਭਾ, 17 ਫਰਵਰੀ (ਕਰਮਜੀਤ ਸਿੰਘ )-'ਆਪ' ਦੇ ਸੀਨੀਅਰ ਆਗੂ ਐਡਵੋਕੇਟ ਰਾਜਿੰਦਰ ਸਿੰਘ ਮੋਹਲ ਨੂੰ ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬਣਨ 'ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ 'ਆਪ' ਆਗੂਆਂ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੋਂ ਮਜ਼ਬੂਤ ਕਰਨ ਲਈ 'ਆਪ' ਵਲੰਟੀਅਰਾਂ ਨੂੰ ਸੰਗਠਨ 'ਚ ਨਵੀਆਂ ਜ਼ਿੰਮੇਵਾਰੀਆਂ ਮਿਲਣ ਰਹੀਆਂ ਹਨ ਅਤੇ ਮਿਹਨਤੀ ਤੇ ਇਮਾਨਦਾਰ ਵਲੰਟੀਅਰਾਂ ਨੂੰ ਅਹੁਦੇ ਦੇ ਕੇ ਅੱਗੇ ਲਿਆਂਦਾ ਜਾ ਰਿਹਾ ਹੈ | ਐਡਵੋਕੇਟ ਰਾਜਿੰਦਰ ਸਿੰਘ ਮੋਹਲ ਨੇ ਮਾਣ ਸਨਮਾਨ ਦੇਣ 'ਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਲਾਈ ਗਈ ਜ਼ਿੰਮੇਵਾਰੀ ਨੂੰ ਪਹਿਲਾਂ ਦੀ ਤਰ੍ਹਾਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਜੀਤ ਸਿੰਘ ਹਾਂਸ, ਧੀਰਜ ਠਾਕੁਰ, ਜਤਿੰਦਰ ਸਿੰਘ ਕਕਰਾਲਾ, ਨੀਟੂ ਜੱਸੋਮਾਜਰਾ, ਦਵਿੰਦਰ ਸਿੰਘ ਥੂਹੀ, ਪਿ੍ਤਭਾਨ ਸਿੰਘ, ਵਿਜੇ ਅਗਰਵਾਲ, ਬਾਵਾ ਸਿੰਘ ਕਕਰਾਲਾ, ਜਸਕਰਨਵੀਰ ਸਿੰਘ ਤੇਜੇ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਵਿਧਾਇਕ ਜੌੜਾਮਾਜਰਾ ਵਲੋਂ ਬੱਸ ਅੱਡਾ ਸਮਾਣਾ ਦੀ ਸੜਕ ਦੇ ਨਵੀਨੀਕਰਨ ਦਾ ਲਗਾਇਆ ਟੱਕ ਅਗਲੀ ਖ਼ਬਰ ਰਜਿੰਦਰ ਸਿੰਘ ਥੂਹਾ ਦੇ ਪੁੱਤਰ ਦੇ ਵਿਆਹ ਮੌਕੇ ਸ਼ਖ਼ਸੀਅਤਾਂ ਨੇ ਜੋੜੀ ਨੂੰ ਦਿੱਤਾ ਅਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।