22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਕੌਸ਼ਲ ਜੋੜੀ ਨੇ ਸਕੂਲ ਵਿਦਿਆਰਥੀਆਂ ਨੂੰ ਬੈਗ ਦਿੱਤੇ

ਅਜੀਤ ਡੈਸਕ 18-02-2026
ਨਾਭਾ, 17 ਫਰਵਰੀ (ਕਰਮਜੀਤ ਸਿੰਘ)-ਸਰਕਾਰੀ ਮਿਡਲ ਸਕੂਲ ਲੱਧਾਹੇੜੀ ਵਿਖੇ ਯਾਦਵਿੰਦਰ ਕੌਸ਼ਲ ਅਤੇ ਉਨ੍ਹਾਂ ਦੀ ਪਤਨੀ ਜੈਸਮੀਨ ਕੌਸ਼ਲ ਵਲੋਂ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਬੈਗ ਦਿੱਤੇ ਗਏ | ਯਾਦਵਿੰਦਰ ਕੌਸ਼ਲ ਜੋ ਕਿ ਆਸਟੇ੍ਰਲੀਆ ਰਹਿੰਦੇ ਹਨ ਸਕੂਲ ਇੰਚਾਰਜ ਪ੍ਰਦੀਪ ਕੁਮਾਰ ਸ਼ਰਮਾ ਦੇ ਛੋਟੇ ਭਰਾ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਮਿਹਨਤ ਕਰਨੀ ਚਾਹੀਦੀ ਹੈ ਅਤੇ ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਨਾਂ ਰੌਸ਼ਨ ਕਰਨਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਦੇ ਪਿਤਾ ਸੁਰੇਸ਼ ਕੁਮਾਰ ਸ਼ਰਮਾ ਅਤੇ ਪਰਿਵਾਰ ਵਿਚੋਂ ਸ੍ਰੀਮਤੀ ਮੋਨਿਕਾ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਲੈਕਚਰਾਰ ਧਰਮਿੰਦਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ | ਸਕੂਲ ਸਟਾਫ਼ ਵਿਚੋਂ ਪ੍ਰਦੀਪ ਕੁਮਾਰ ਸ਼ਰਮਾ, ਗੌਰਵ ਕਾਲੜਾ, ਨਵੀਨ ਸ਼ਰਮਾ, ਗਗਨਪ੍ਰੀਤ ਕੌਰ ਤੋਂ ਇਲਾਵਾ ਪਿੰਡ ਦੀ ਪੰਚਾਇਤ ਵਿਚ ਮੁਖ਼ਤਿਆਰ ਸਿੰਘ ਸਰਪੰਚ, ਸ਼ਰੀਫ਼ ਮੁਹੰਮਦ ਪੰਚ, ਦਾਰਾ ਸਿੰਘ ਪੰਚ ਸੁਰਜੀਤ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਾਮਲਾ ਬਲਾਕ ਸੰਮਤੀ ਦੀ ਚੇਅਰਮੈਨੀ ਦੀ ਚੋਣ ਦਾ ਹਲਕੇ ਦੀ ਸਿਆਸੀ ਹਨੇਰੀ ਵਿਚ ਉਡੀਆਂ ਵਫ਼ਾਦਾਰੀਆਂ, ਕਾਂਗਰਸ ਪਾਰਟੀ ਨੰੂ... ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੇਠਾ ਵਿਖੇ ਡਾ. ਦਰਸ਼ਨ ਸਿੰਘ ਆਸ਼ਟ ਨਾਲ ਰੂਬਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।