22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸੇਂਟ ਕਬੀਰ ਕਾਲਜ ਵਿਖੇ ਐਨ.ਐੱਸ.ਐੱਸ ਕੈਂਪ ਲਗਾਇਆ

ਅਜੀਤ ਡੈਸਕ 18-02-2026
ਬਹਾਦਰਗੜ੍ਹ, 17 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਕਮਲਜੀਤ ਕੌਰ ਦੀ ਅਗਵਾਈ 'ਚ ਐਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਇਸ ਸੰਬੰਧੀ ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਨੇ ਰਾਸ਼ਟਰੀ ਸੇਵਾ ਯੋਜਨਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਐਨ.ਐੱਸ.ਐੱਸ. ਵਲੰਟੀਅਰਾਂ ਵਲੋਂ ਕਾਲਜ ਕੈਂਪਸ ਅਤੇ ਕਾਲਜ ਦੇ ਗਰਾਊਾਡ ਦੀ ਸਾਫ-ਸਫਾਈ ਕੀਤੀ ਗਈ | ਇਸ ਕੈਂਪ 'ਚ ਪਾਣੀ ਦੀ ਦੁਰਵਰਤੋਂ ਨਾ ਕਰਨ ਸੰਬੰਧੀ ਰੈਲੀ ਪਿੰਡ ਢੀਂਡਸਾ ਵਿਖੇ ਕੱਢੀ ਗਈ | ਜਿਸ 'ਚ ਦੂਸ਼ਿਤ ਪਾਣੀ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਰੈਲੀ 'ਚ 'ਪਾਣੀ ਬਚਾਓ ਭਵਿਖ ਬਚਾਓ' ਦੇ ਨਾਅਰੇ ਵੀ ਲਗਾਏ ਗਏ | ਪਾਣੀ ਦੀ ਵਧਦੀ ਲੋੜ ਤੇ ਘਟਦੇ ਸਰੋਤਾਂ ਕਰਕੇ ਪਿੰਡ ਵਾਸੀਆਂ ਨੂੰ ਖੇਤੀਬਾੜੀ ਤੇ ਘਰ ਤੇ ਕੰਮਾਂ 'ਚ ਸੰਕੋਚ ਨਾਲ ਵਰਤੋਂ ਬਾਰੇ ਪ੍ਰੇਰਿਤ ਕੀਤਾ ਗਿਆ | ਪ੍ਰੋਗਰਾਮ ਅਫ਼ਸਰ ਕਮਲਜੀਤ ਕੌਰ ਵਲੋਂ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆ, ਟਾਈਫ਼ਾਈਡ, ਪੇਟ ਦੀ ਇਨਫੈਕਸ਼ਨ ਬਾਰੇ ਜਾਗਰੂਕ ਕੀਤਾ ਗਿਆ | ਇਸ ਤੋਂ ਇਲਾਵਾ ਕਾਲਜ ਕੈਂਪਸ ਅਤੇ ਨੇੜਲੇ ਪਿੰਡਾਂ ਢੀਂਡਸਾ, ਕੌਲੀ ਵਿਖੇ ਪੌਦੇ ਵੀ ਲਗਾਏ ਗਏ | ਵਾਈਸ ਚੇਅਰਮੈਨ ਬਲਜਿੰਦਰ ਸਿੰਘ ਮਾਨਸਾਹੀਆ, ਕਾਲਜ ਮੈਨੇਜਿੰਗ ਡਾਇਰੈਕਟਰ ਲਾਲ ਸਿੰਘ ਟਿਵਾਣਾ ਵਲੋਂ ਇਸ ਐਨ.ਐੱਸ.ਐੱਸ. ਕੈਂਪ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ 'ਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਰਜਿੰਦਰਾ ਜਿੰਮਖਾਨਾ ਕਲੱਬ ਵਲੋਂ ਮੇਅਰ ਗੋਗੀਆ ਦਾ ਸਨਮਾਨ ਅਗਲੀ ਖ਼ਬਰ ਮਾਮਲਾ ਬਲਾਕ ਸੰਮਤੀ ਦੀ ਚੇਅਰਮੈਨੀ ਦੀ ਚੋਣ ਦਾ ਹਲਕੇ ਦੀ ਸਿਆਸੀ ਹਨੇਰੀ ਵਿਚ ਉਡੀਆਂ ਵਫ਼ਾਦਾਰੀਆਂ, ਕਾਂਗਰਸ ਪਾਰਟੀ ਨੰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।