ਸਮਾਣਾ, 17 ਫਰਵਰੀ (ਪ੍ਰੀਤਮ ਸਿੰਘ ਨਾਗੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ''ਸਾਡੇ ਬਜ਼ੁਰਗ ਸਾਡਾ ਮਾਣ'' ਅਭਿਆਨ ਤਹਿਤ ਸਮਾਣਾ ਵਿਖੇ ਲਗਾਏ ਗਏ ਵਿਸ਼ੇਸ਼ ਸਿਹਤ ਅਤੇ ਮੈਡੀਕਲ ਕੈਂਪ ਵਿਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪਾਂ ਰਾਹੀਂ ਉਨ੍ਹਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਾਡਾ ਫ਼ਰਜ਼ ਹੈ | ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵਲੋਂ ਬਜ਼ੁਰਗਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ | ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਵੱਡੀ ਗਿਣਤੀ ਵਿਚ ਬਜ਼ੁਰਗਾਂ ਨੇ ਕੈਂਪ ਦਾ ਲਾਭ ਉਠਾਇਆ | ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ, ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਤੀਨਿਧੀ ਅਤੇ ਸਥਾਨਕ ਆਗੂ ਵੀ ਮੌਜੂਦ ਸਨ | ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਪ੍ਰੋਗਰਾਮ ਜਾਰੀ ਰੱਖੇ ਜਾਣ | ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਡੀ.ਐੱਸ.ਐੱਸ.ਓ. ਜੋਬਨਦੀਪ ਕੌਰ, ਡਾ. ਮਨਿੰਦਰ ਸਿੰਘ, ਸਚਿਨ ਗਰਗ, ਡਾ. ਜਤਿਨ ਡਾਹਰਾ, ਡਾ. ਗੁਰਪ੍ਰੀਤ ਸਿੰਘ, ਸੀਡੀਪੀਓ ਬਲਜੀਤ ਕੌਰ, ਪਾਰਸ ਸ਼ਰਮਾ, ਸੰਜੇ ਕੁਮਾਰ, ਸੰਜੇ ਸਿੰਗਲਾ, ਸੁਨੈਨਾ ਮਿੱਤਲ, ਗੋਪਾਲ ਕਿ੍ਸ਼ਨ ਬਿੱਟੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਬਜ਼ੁਰਗ ਮੌਜੂਦ ਸਨ |