ਬਲਤੇਜ ਪੰਨੂ ਨੇ ਬਾਰਾਂਦਰੀ ਬਾਗ 'ਚ ਫਲਾਵਰ ਤੇ ਫੂਡ ਫੈਸਟੀਵਲ ਦਾ ਕੀਤਾ ਉਦਘਾਟਨ
ਅਜੀਤ ਡੈਸਕ
19-02-2026
ਉਨ੍ਹਾਂ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੀ ਜੁੰਮੇਵਾਰੀ ਸਮਝਦਿਆਂ ਇਸ ਹੈਰੀਟੇਜ ਨੂੰ ਬਚਾਉਣ ਵਿਚ ਯੋਗਦਾਨ ਪਾਏ¢ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਵੇਰ ਦੀ ਸੈਰ ਲਈ ਬਾਗਾਂ ਵਿਚ ਆਉਣ ਅਤੇ ਸਾਫ਼-ਸੁਥਰਾ ਮਾਹÏਲ ਬਣਾਈ ਰੱਖਣ ਦੀ ਅਪੀਲ ਵੀ ਕੀਤੀ¢ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਦੀ ਹਰਿਆਵਲੀ ਅਤੇ ਵਿਰਾਸਤੀ ਸਥਾਨਾਂ ਦੀ ਸੰਭਾਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ¢ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਾਲਾਨਾ ਫੈਸਟੀਵਲ ਨਾ ਸਿਰਫ਼ ਪ੍ਰਕਿਰਤੀ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ, ਸਗੋਂ ਸਥਾਨਕ ਕਲਾਕਾਰਾਂ ਅਤੇ ਵਪਾਰੀਆਂ ਨੂੰ ਵੀ ਮੰਚ ਪ੍ਰਦਾਨ ਕਰਦੇ ਹਨ¢ ਹੋਰਟੀਕਲਚਰ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਦÏਰਾਨ ਕੱਟ ਫਲਾਵਰ, ਫਲਾਵਰ ਪੋਟਸ ਅਤੇ ਕੈਕਟਸ ਅਤੇ ਬੋਨਸਾਈ ਆਦਿ ਦੇ ਮੁਕਾਬਲੇ ਕਰਵਾਏ ਗਏ ¢ਉਹਨਾਂ ਦੱਸਿਆ ਕਿ ਮੇਲੇ ਵਿੱਚ 20 ਫੂਡ ਦੀਆਂ ਸਟਾਲਾਂ ਅਤੇ 25 ਓਰਗੈਨਿਕ ਸਟਾਲਾਂ ਅਤੇ ਦੋ ਹਜਾਰ ਫੁੱਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ ¢ ਉਹਨਾਂ ਦੱਸਿਆ ਕਿ 25 ਜੇਤੂ ਉਮੀਦਵਾਰਾਂ ਨੂੰ ਇਨਾਮ ਵੀ ਵੰਡੇ¢ ਇਸ ਮÏਕੇ ਵਧੀਕ ਡਿਪਟੀ ਕਮਿਸ਼ਨਰ (ਜ)ਸਿਮਰਪ੍ਰੀਤ ਕÏਰ, ਵਧੀਕ ਡਿਪਟੀ ਕਮਿਸ਼ਨਰ (ਯੂਡੀ) ਇਸਮਤ ਵਿਜੈ ਸਿੰਘ, ਐਸ.ਡੀ.ਐਮ ਹਰਜੋਤ ਕÏਰ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਿਆਲਵੀ ਮÏਜੂਦ ਸਨ¢