15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਜੱਜ ਮਾਡਰਨ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਜੱਜ ਮਾਡਰਨ ਸਕੂਲ ਦੇਵੀਗੜ੍ਹ ਵਿਖੇ ਸ਼ਬਦ ਗਾਇਨ ਕਰਦੇ ਵਿਦਿਆਰਥੀ ਅਤੇ ਹਾਜ਼ਰ ਸੰਗਤਾਂ | ਤਸਵੀਰ: ਮੌਜੀ ਦੇਵੀਗੜ੍ਹ <br/> 19-02-2026
ਦੇਵੀਗੜ੍ਹ, 18 ਫਰਵਰੀ (ਰਾਜਿੰਦਰ ਸਿੰਘ ਮੌਜੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਜੱਜ ਮਾਡਰਨ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ ਛੰਨਾ ਨੇੜੇ ਦੇਵੀਗੜ੍ਹ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸਫ਼ਲਤਾ ਅਤੇ ਸਮੂਹ ਮਾਨਵਤਾ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਵਿਸ਼ੇਸ਼ ਕੀਰਤਨ ਸਮਾਗਮ ਬੜੀ ਸ਼ਰਧਾ ਤੇ ਭਾਵਨਾ ਨਾਲ ਕਰਵਾਏ ਗਏ | ਇਸ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਅਧਿਆਤਮਕ ਰੰਗ ਵਿਚ ਰੰਗਿਆ ਨਜ਼ਰ ਆਇਆ | ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਨਾਲ ਹੋਈ | ਇਸ ਉਪਰੰਤ ਪਹੁੰਚੇ ਹੋਏ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਹਾਜ਼ਰ ਸੰਗਤਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਸਮਾਗਮ ਦੀ ਖ਼ਾਸ ਗੱਲ ਇਹ ਰਹੀ ਕਿ ਸਕੂਲ ਦੇ ਵਿਦਿਆਰਥੀਆਂ ਨੇ ਵੀ ਬੜੀ ਸੁਰੀਲੀ ਆਵਾਜ਼ ਵਿੱਚ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ, ਜਿਸ ਨੇ ਸਭ ਦਾ ਮਨ ਮੋਹ ਲਿਆ | ਸਮਾਗਮ ਦੌਰਾਨ ਸਕੂਲ ਦੇ ਨਿਰਦੇਸ਼ਕ ਸੰਤੋਖ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ | ਸਕੂਲ ਦੇ ਪਿ੍ੰਸੀਪਲ ਨਵਤੇਜ ਸਿੰਘ ਨੇ ਸਮਾਗਮ ਦੀ ਸਫ਼ਲਤਾ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਿਰਦੇਸ਼ਕ ਭੁਪਿੰਦਰ ਸਿੰਘ, ਰਾਜਾ ਧੰਜੂ ਦੇਵੀਗੜ੍ਹ, ਕੌਂਸਲਰ ਬੂਟਾ ਸਿੰਘ ਥਿੰਦ, ਰਾਣਾ ਥਿੰਦ, ਬਲਜੀਤ ਸਿੰਘ ਸ਼ੰਟੀ, ਮਾਸਟਰ ਅਜੈ ਚੰਦਰ, ਜਤਿੰਦਰ ਸਿੰਘ ਬਹਿਰੂ, ਪ੍ਰਮਿੰਦਰ ਸਿੰਘ ਛੰਨਾ, ਅਤੇ ਗੁਰਿੰਦਰ ਸਿੰਘ ਰਾਜੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਖ਼ਾਨਪੁਰ ਗੰਡਿਆਂ (ਰੇਲੂ) ਦਾ ਕੁਸ਼ਤੀ ਦੰਗਲ ਤੇ ਸੱਭਿਆਚਾਰਕ ਮੇਲਾ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਰਜਿਸਟ੍ਰੇਸ਼ਨ ਕਰਵਾਉਣ ਲਈ ਪੰਜਾਬ ਵਾਸੀਆਂ 'ਚ ਉਤਸ਼ਾਹ-ਬੰਗੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।